ਹਿਮਾਚਲ ਤੋਂ ਦਰਦਨਾਕ ਖਬਰ ਆਈ ਹੈ। ਇੱਥੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸ਼ਿਮਲਾ ਦੇ ਸ਼ੋਘੀ-ਮੇਹਲੀ ਬਾਈਪਾਸ ‘ਤੇ ਸੋਮਵਾਰ ਰਾਤ ਨੂੰ ਵਾਪਰਿਆ। ਇਸ ਹਾਦਸੇ ’ਚ ਪੰਜਾਬ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜ਼ਖਮੀ ਨੂੰ ਆਈ.ਜੀ.ਐੱਸ.ਸੀ. ਪਹੁੰਚਾ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਆਫ਼ਤ ਪ੍ਰਬੰਧਨ ਅਧਿਕਾਰੀਆਂ ਅਨੁਸਾਰ ਮਹਿੰਦਰਾ ਮੈਕਸਿਮੋ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ‘ਚ ਚਾਰ ਵਿਅਕਤੀਆਂ ’ਚੋਂ ਤਿੰਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਚੌਥੇ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀ ਨੂੰ ਇਲਾਜ ਲਈ ਸ਼ਿਮਲਾ ਦੇ ਆਈਜੀਐਮਸੀ ਲਿਜਾਇਆ ਗਿਆ। ਮ੍ਰਿਤਕਾਂ ਦੀ ਪਛਾਣ ਕ੍ਰਿਸ਼ਨ (30) ਤੇ ਅਮਰ (18) ਦੋਵੇਂ ਵਾਸੀ ਨੰਗਲ ਤੇ ਰਾਜਵੀਰ (16) ਵਾਸੀ ਮਾਛੀਵਾੜਾ, ਲੁਧਿਆਣਾ ਵਜੋਂ ਹੋਈ ਹੈ।
ਜਿਸ ਵਿੱਚ ਲਖਨ ਪੁੱਤਰ ਬਾਲਕ ਵਾਸੀ ਨੰਗਲ ਜ਼ਖਮੀ ਹੋ ਗਿਆ। ਇਹ ਹਾਦਸਾ ਸੋਮਵਾਰ ਰਾਤ ਨੂੰ ਸਾਹਮਣੇ ਆਇਆ। ਪੁਲਿਸ ਨੂੰ ਦਿੱਤੇ ਬਿਆਨ ‘ਚ ਜ਼ਖਮੀ ਲਖਨ ਨੇ ਦੱਸਿਆ ਕਿ ਉਕਤ ਵਿਅਕਤੀ ਕਬਾੜ ਦਾ ਕੰਮ ਕਰਦੇ ਹਨ, ਰਾਤ ਸਮੇਂ ਜਦੋਂ ਉਹ ਸੋਲਨ ਵੱਲ ਜਾ ਰਹੇ ਸਨ ਤਾਂ ਮੇਹਲੀ ਬਾਈਪਾਸ ‘ਤੇ ਪਿੰਡ ਬਨੋਗ ਕੋਲ ਉਨ੍ਹਾਂ ਦੀ ਕਾਰ ਕਰੀਬ 900 ਮੀਟਰ ਦੂਰ ਖਾਈ ‘ਚ ਡਿੱਗ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।