04/25/2024 7:53 PM

‘ਆਮ ਆਦਮੀ ਪਾਰਟੀ’ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਅਹੁਦੇ ਤੋਂ ਦਿੱਤਾ ਅਸਤੀਫਾ

 

ਪੰਜਾਬ ਦੇ ਅੰਮ੍ਰਿਤਸਰ ਉੱਤਰੀ ਤੋਂ ‘ਆਮ ਆਦਮੀ ਪਾਰਟੀ’ ਦੇ ਵਿਧਾਇਕ ਤੇ ਸਾਬਕਾ IG ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਵਿਧਾਨ ਸਭਾ ਦੀ ਟਰੱਸਟ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਵੱਲੋਂ ਆਪਣਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਈ-ਮੇਲ ਰਾਹੀਂ ਭੇਜਿਆ ਗਿਆ ਹੈ। ਹਾਲਾਂਕਿ ਹੁਣ ਤੱਕ ਸਪੀਕਰ ਵੱਲੋਂ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਹੈ।

ਗੌਰਤਲਬ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਰਕਾਰੀ ਟਰੱਸਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਇਸ ਦੌਰਾਨ ਵਿਧਾਨ ਸਭਾ ਸੈਸ਼ਨ ਦੌਰਾਨ ਵਿਜੇ ਪ੍ਰਤਾਪ ਵੱਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਲੰਬੀ ਚਰਚਾ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਕੁੰਵਰ ਵੱਲੋਂ ਚਰਚਾ ਲਈ ਪੂਰਾ ਦਿਨ ਮੁਕੱਰਰ ਕਰਨ ਦੀ ਅਪੀਲ ਵੀ ਕੀਤੀ ਗਈ ਹਾਲਾਂਕਿ ਵਿਧਾਨ ਸਭਾ ਵੱਲੋਂ ਇਸ ਮੰਗ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ।