03/28/2024 4:21 PM

ਥਾਣਾ ਗੁਰਾਇਆ ਪੁਲਿਸ ਵੱਲੋਂ 01ਨਸ਼ਾ ਤਸਕਰ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਿੱਤਾ।

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਗੁਰਾਇਆ ਪੁਲਿਸ ਵੱਲੋਂ 01ਨਸ਼ਾ ਤਸਕਰ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ।

ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੁਲਿਸ ਕਪਤਾਨ, ਇੰਵੈਸਟੀਗੇਸ਼ਨ ਜਲੰਧਰ ਦਿਹਾਤੀ, ਸ੍ਰੀ ਜਗਦੀਸ਼ ਰਾਜ, ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ- ਡਵੀਜ਼ਨ ਫਿਲੌਰ ਜੀ ਦੀ ਅਗਵਾਈ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਗਰਾਇਆ ਦੀ ਟੀਮ ਵੱਲੋਂ 15 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਜਗਦੀਸ਼ ਰਾਜ, ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਫਿਲੌਰ ਜਿਲ੍ਹਾਂ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 28-11-21023 ਨੂੰ ਸਹਾਇਕ ਸਬ ਇੰਸਪੈਕਟਰ ਉਮੇਸ਼ ਕੁਮਾਰ ਥਾਣਾ ਗੁਰਾਇਆ ਜਿਲ੍ਹਾ ਜਲੰਧਰ ਸਮੇਤ ਸਾਥੀ ਕਰਮਚਾਰੀਆ ਦੇ ਬਾ-ਸਿਲਸਿਲਾ ਗਸ਼ਤ ਬਾ-ਚੈਕਿੰਗ, ਬਾ-ਨਾਕਾ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਬੋਪਾਰਾਏ ਪੁਲੀ ਸੜਕ ਪਰ ਮੌਜੂਦ ਸੀ ਕਿ ਦੋਰਾਨੇ ਚੈਕਿੰਗ ਗੁਰਾਇਆ ਦੀ ਤਰਫੋਂ ਆਪਣੀ ਸਾਇਡ ਸੜਕ ਸੜਕ ਇੱਕ ਮੰਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਆਪਣੇ ਸੱਜੇ ਹੱਥ ਵਿਚ ਫੜੇ ਮੋਮੀ ਲਿਫਾਫਾ ਨੂੰ ਹੇਠਾਂ ਜਮੀਨ ਤੇ ਸੁਟ ਕੇ ਭੱਜਣ ਲੱਗਾ।ਜਿਸ ਨੂੰ ਸਹਾਇਕ ਸਬ ਇੰਸਪੈਕਟਰ ਉਮੇਸ਼ ਕੁਮਾਰ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ।ਜਿਸ ਨੇ ਆਪਣਾ ਨਾਮ ਜੋਗਿੰਦਰ ਪਾਲ ਉਰਫ ਬੜਾ ਭਾਈ ਪੁੱਤਰ ਰੇਸ਼ਮ ਲਾਲ ਵਾਸੀ ਪੱਤੀ ਰਾਵਲ ਕੀ ਰੁੜਕਾ ਕਲਾਂ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦਸਿਆ ਅਤੇ ਉਸ ਵੱਲੋਂ ਹੇਠਾਂ ਜਮੀਨ ਪਰ ਸੁਟੇ ਹੋਏ ਮੋਮੀ ਲਿਫਾਫੇ ਨੂੰ ਚੈਕ ਕਰਨ ਤੇ ਉਸ ਵਿਚ ਹੈਰੋਇਨ ਬ੍ਰਾਮਦ ਹੋਈ ਜੋ ਬ੍ਰਾਮਦਾ ਹੈਰੋਇਨ ਦੀ ਮਿਣਤੀ ਕਰਨ ਤੇ 15 ਗ੍ਰਾਮ ਹੈਰੋਇਨ ਹੋਈ।ਜਿਸ ਤੋ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 11 ਮਿਤੀ 28-01-2023 ਜੁਰਮ 21(B)-61-85 ਐਨ.ਡੀ.ਪੀ.ਐਸ. ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ ਅਮਲ ਵਿਚ ਲਿਆਦੀ ਜਾਂ ਮੁਕੱਦਮਾ ਹਜਾ ਵਿਚ ਗ੍ਰਿਫਤਾਰ ਦੋਸ਼ੀ ਜੋਗਿੰਦਰ ਪਾਲ ਉਰਫ ਬੜਾ ਭਾਈ ਪੁੱਤਰ ਰੇਸ਼ਮ ਲਾਲ ਵਾਸੀ ਪੱਤੀ ਰਾਵਲ ਕੀ ਰੁੜਕਾ ਕਲਾਂ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਨੂੰ ਮਾਨਯੋਗ ਇਲਾਕਾ ਮੈਜਿਸਟਰੇਟ ਸਾਹਿਬ ਫਿਲੌਰ ਜੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਤੇ ਦੋਸ਼ੀ ਉਕਤ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜੋ ਦੋਸ਼ੀ ਦੇ ਖਿਲਾਫ ਪਹਿਲਾ ਵੀ ਵੱਖ ਵੱਖ ਧਰਾਵਾਂ ਦੇ ਤਹਿਤ ( ਮੁਕੱਦਮੇ ਦਰਜ ਰਜਿਸਟਰ ਹਨ।ਜੋ ਦੇਸ਼ੀ ਉਕਤ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹੈਰੋਇਨ ਕਿਸ ਪਾਸੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਵੇਚਣੀ ਸੀ।

ਬ੍ਰਾਮਦਗੀ :-

15 ਗ੍ਰਾਮ ਹੈਰੋਇਨ