ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ 15 ਗ੍ਰਾਮ ਹੈਰੋਇਨ ਸਮੇਤ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।
ਸ੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐਸ. ਪੁਲਿਸ ਕਪਤਾਨ ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਗੁਰਪ੍ਰੀਤ ਸਿੰਘ, ਪੀ.ਪੀ.ਐਸ. ਉੱਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਐਸ.ਆਈ. ਬਲਰਾਜ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਪੁਲਿਸ ਪਾਰਟੀ ਵੱਲੋਂ 01 ਨਸ਼ਾ ਤਸਕਰ ਪਾਸੋ 15 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਸਾਹਕੋਟ ਜੀ ਨੇ ਦੱਸਿਆ ਕਿ ਐਸ.ਆਈ. ਪਰਮਜੀਤ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਇਸਮਾਈਲਪੁਰ ਪੁਲੀ ਮਹਿਤਪੁਰ ਤੋਂ ਦੌਰਾਨੇ ਗਸ਼ਤ ਨਸ਼ਾ ਤਸਕਰ ਜਸਮੇਲ ਸਿੰਘ ਉਰਫ ਜੱਸਾ ਪੁੱਤਰ ਕੇਹਰ ਸਿੰਘ ਵਾਸੀ ਅੱਬੂਪੁਰਾ ਥਾਣਾ ਸਿੱਧਵਾ ਬੇਟ ਜਿਲਾ ਲੁਧਿਆਣਾ ਪਾਸੋ 15 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ। ਜਿਸ ਤੇ $1 ਪਰਮਜੀਤ ਸਿੰਘ ਨੇ ਮੁਕੱਦਮਾ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਦੀ। ਦੋਸ਼ੀ ਦੇ ਖਿਲਾਫ ਮੁੱਕਦਮਾ ਨੰ. 08 ਮਿਤੀ 29.01.2023 ਅੱਧ 21(b)-61-85 NDPS Act ਥਾਣਾ ਮਹਿਤਪੁਰ ਦਰਜ ਕੀਤਾ ਗਿਆ। ਜਿਸਦੇ ਖਿਲਾਫ ਪਹਿਲਾ ਵੀ (ਨਸ਼ਾ ਵੇਚਣ) ਐਨ.ਡੀ.ਪੀ.ਐਸ.ਐਕਟ ਦੇ 05 ਮੁਕੱਦਮੇ ਵੱਖ-2 ਥਾਣੇ (ਲੁਧਿਆਣਾ ਦਿਹਾਤੀ) ਦਰਜ ਰਜਿਸਟਰ ਹਨ ਦੋਸ਼ੀ ਦਾ ਪੁਲਿਸ ਰਿਮਾਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਬ੍ਰਾਮਦਗੀ:- 15 ਗ੍ਰਾਮ ਹੈਰੋਇਨ