ਪੰਜਾਬ – ਨਸ਼ੇ ਖਿਲਾਫ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਤਾਰਾਂ ਪਾਰ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਭਾਰਤ ਵਿਚ ਸਪਲਾਈ ਕਰਨ ਵਾਲਾ ਵੱਡਾ ਤਸਕਰ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਫਿਲਹਾਲ ਦੋਸ਼ੀ ਖਿਲਾਫ SSOC ਅੰਮ੍ਰਿਤਸਰ ਵਿਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ ਸੀਆਈ ਅੰਮ੍ਰਿਤਸਰ ਨੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖਿਲਾਫ ਕਾਰਵਾਈ ਕੀਤੀ ਹੈ। ਸੀਆਈ ਨੇ ਸੂਚਨਾ ਦੇ ਆਧਾਰ ‘ਤੇ ਤਸਕਰ ਰਛਪਾਲ ਸਿੰਘ ਉਰਫ ਪਾਲਾ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਤੋਂ ਸੀਆਈ ਨੇ 5 ਕਿਲੋਗ੍ਰਾਮ ਹੈਰੋਇਨ ਤੇ 12.15 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।DGP ਯਾਦਵ ਨੇ ਜਾਣਕਾਰੀ ਦਿੱਤੀ ਕਿ ਸੀਆਈ ਵੱਲੋਂ ਫੜੇ ਗਏ ਰਛਪਾਲ ਸਿੰਘ ਨੇ ਪੁੱਛਗਿਛ ਵਿਚ ਆਪਣੇ ਨੈਟਵਰਕ ਦੀ ਜਾਣਕਾਰੀ ਦਿੱਤੀ। ਰਛਪਾਲ ਸਿੰਘ ਪਾਕਿਸਤਾਨ ਤੋਂ ਡ੍ਰੋਨ ਜ਼ਰੀਏ ਹੈਰੋਇਨ ਮੰਗਵਾਉਂਦਾ ਸੀ। ਫਿਲਹਾਲ ਪੁਲਿਸ ਨੇ ਉਸ ਖਿਲਾਫ ਮਾਮਲਾ ਦਰਜ ਕਰਕੇ ਉਸ ਦੇ ਅਗਲੇ ਤੇ ਪਿਛਲੇ ਨੈਟਵਰਕ ਬਾਰੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ।