ਪੰਜਾਬ ਦੇ ਮੌਸਮ ਨੇ ਕਰਵਟ ਲਈ ਹੈ। ਅਗਲੇ ਦਿਨਾਂ ਵਿੱਚ ਪਾਰਾ ਚੜ੍ਹੇਗਾ ਪਰ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ ਵਿੱਚ ਅਗਲੇ ਤਿੰਨ-ਚਾਰ ਦਿਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਦੌਰਾਨ ਘੱਟ ਤੋਂ ਘੱਟ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ, ਜਦਕਿ ਉਸ ਤੋਂ ਬਾਅਦ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਦੋ ਦਿਨਾਂ ਦੇ ਮੀਂਹ ਤੋਂ ਬਾਅਦ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ, ਪਰ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਇਸੇ ਕਰਕੇ ਸਵੇਰ ਤੇ ਰਾਤ ਸਮੇਂ ਠੰਢ ਦਾ ਕਹਿਰ ਜਾਰੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਮੰਗਲਵਾਰ ਨੂੰ ਪੰਜਾਬ ਵਿੱਚ ਬਠਿੰਡਾ ਤੇ ਗੁਰਦਾਸਪੁਰ ਸਭ ਤੋਂ ਠੰਢੇ ਸ਼ਹਿਰ ਰਹੇ, ਜਿੱਥੇ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 2 ਤੋਂ 3 ਡਿਗਰੀ ਸੈਲਸੀਅਸ ਘੱਟ ਸੀ।
ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ‘ਚ ਰਾਹਤ
ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ 1 ਫਰਵਰੀ ਤੱਕ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ। ਹਾਲਾਂਕਿ ਇੱਥੇ ਅਗਲੇ 2 ਦਿਨਾਂ ‘ਚ ਤਾਪਮਾਨ 3-5 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ। ਇਸ ਤੋਂ ਬਾਅਦ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿੱਚ 1 ਫਰਵਰੀ ਤੱਕ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ, ਜਦੋਂ ਕਿ ਅਗਲੇ 4 ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।