ਗੁਜਰਾਤ ਦੀ ਕੰਪਨੀ ਅਮੂਲ ਨੇ ਇੱਕ ਵਾਰ ਫਿਰ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ, ਇਸ ਵਾਰ ਇਹ ਵਾਧਾ 3 ਰੁਪਏ ਪ੍ਰਤੀ ਲੀਟਰ ਦਾ ਕੀਤਾ ਗਿਆ ਹੈ ਜੋ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਅਮੂਲ ਗੋਲਡ ਦੀ ਕੀਮਤ 66 ਰੁਪਏ ਪ੍ਰਤੀ ਲੀਟਰ, ਅਮੂਲ ਤਾਜ਼ਾ ਦੀ ਕੀਮਤ 54 ਰੁਪਏ ਪ੍ਰਤੀ ਲੀਟਰ, ਅਮੂਲ ਗਾਂ ਦੇ ਦੁੱਧ ਦੀ ਕੀਮਤ56 ਰੁਪਏ ਪ੍ਰਤੀ ਲੀਟਰ ਤੇ ਅਮੂਲ ਮੱਝ ਦੇ ਦੁੱਧ ਦੀ ਕੀਮਤ 70 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਜ਼ਿਕਰ ਕਰ ਦਈਏ ਕਿ ਅਮੂਲ ਨੇ ਪਿਛਲੇ ਸਾਲ ਅਕਤੂਬਰ ਵਿੱਚ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਅਮੂਲ ਨੇ ਇਸ ਸਾਲ ਪਹਿਲੀ ਵਾਰ ਦੁੱਧ ਦੀ ਕੀਮਤ ਵਧਾਈ ਹੈ। ਇਸ ਤੋਂ ਇਲਾਵਾ ਦੂਜੀ ਦੁੱਧ ਸਪਲਾਈ ਕਰਨ ਵਾਲੀ ਕੰਪਨੀ ਮਦਰ ਡੇਅਰੀ ਨੇ ਦਸੰਬਰ ਦਿੱਲੀ-ਐਨਸੀਆਰ ਵਿੱਚ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।
ਅਮੂਲ ਨੇ ਕਿਉਂ ਵਧਾਇਆ ਦੁੱਧ ਦਾ ਰੇਟ?
ਕੰਪਨੀ ਨੇ ਇਕ ਬਿਆਨ ‘ਚ ਦੱਸਿਆ ਹੈ ਕਿ ਉਤਪਾਦਨ ਅਤੇ ਲਾਗਤ ਵਧਣ ਕਾਰਨ ਅਮੂਲ ਦੁੱਧ ਦੀ ਕੀਮਤ ‘ਚ ਵਾਧਾ ਹੋਇਆ ਹੈ। ਕੰਪਨੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਚਾਰੇ ਦੀ ਕੀਮਤ ਵਿੱਚ 20 ਫੀਸਦੀ ਵਾਧਾ ਹੋਇਆ ਹੈ। ਕੰਪਨੀ ਨੇ ਕਿਹਾ ਕਿ ਇਸ ਕਾਰਨ ਦੁੱਧ ਦੀ ਕੀਮਤ ਵਧਾਈ ਗਈ ਹੈ। ਕੰਪਨੀ ਨੇ ਕਿਹਾ ਕਿ ਇਨਪੁਟ ਲਾਗਤ ਵਧਣ ਨਾਲ ਕਿਸਾਨਾਂ ਦੀਆਂ ਕੀਮਤਾਂ ‘ਚ ਪਿਛਲੇ ਸਾਲ ਦੇ ਮੁਕਾਬਲੇ 8-9 ਫੀਸਦੀ ਦਾ ਵਾਧਾ ਹੋਇਆ ਹੈ।