ਹੋਲੇ ਮਹੱਲੇ ‘ਤੇ NRI ਨਿਹੰਗ ਸਿੰਘ ਦੇ ਕਤਲ ਮਗਰੋਂ ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਮਨ੍ਹਾ

ਸ਼੍ਰੀ ਆਨੰਦਪੁਰ ਸਾਹਿਬ ਤੋਂ ਇੱਕ ਸਿੱਖ ਨੌਜਵਾਨ ਪ੍ਰਦੀਪ ਸਿੰਘ ਦਾ ਕੁੱਟ-ਕੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਰੰਗਾਂ ਅਤੇ ਖੁਸ਼ੀਆਂ ਦਾ ਤਿਉਹਾਰ ਹੋਲਾ ਮਹੱਲਾ ਮਨਾਉਣ ਗਿਆ ਸੀ। ਇਸ ਮਾਮਲੇ ਦੀਆਂ ਸਾਹਮਣੇ ਆਈਆਂ ਤਸਵੀਰਾਂ ਤੋਂ ਪਤਾ ਲੱਗਾ ਕਿ ਸ਼ਰਾਰਤੀ ਅਨਸਰਾਂ ਤੋਂ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਹੇ ਪ੍ਰਦੀਪ ਦੇ ਸਰੀਰ ‘ਤੇ ਇੰਨੇ ਜ਼ਖਮ ਸਨ ਕਿ ਉਹ ਆਪਣੀ ਜਾਨ ਨਹੀਂ ਬਚਾ ਸਕਿਆ।
ਕੈਨੇਡਾ ਤੋਂ ਆਏ ਸਿੱਖ ਨੌਜਵਾਨ ਲਈ ਹੋਲਾ ਮਹੱਲਾ ਦਾ ਇਹ ਤਿਉਹਾਰ ਜੋ ਰੰਗ ਤੇ ਗੁਲਾਲ ਦਾ ਤਿਉਹਾਰ ਹੈ, ਉਹ ਖੂਨੀ ਖੇਡ ਬਣ ਗਿਆ, ਪ੍ਰਦੀਪ ਦੀ ਮੌਤ ਨਾਲ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਦੀ ਮਾਂ ਰੋਂਦੀ ਹੋਈ ਸਰਕਾਰ ਤੋਂ ਇਨਸਾਫ ਦੀ ਮੰਗ ਕਰ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਪ੍ਰਦੀਪ ਨੂੰ ਇਨਸਾਫ਼ ਨਹੀਂ ਮਿਲਦਾ, ਉਸ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।ਜਾਣਕਾਰੀ ਮੁਤਾਬਕ ਪ੍ਰਦੀਪ ਦਾ ਪਰਿਵਾਰ ਗੁਰਦਾਸਪੁਰ ਦਾ ਰਹਿਣ ਵਾਲਾ ਹੈ। ਮ੍ਰਿਤਕ ਦੇ ਚਾਚਾ ਗੁਰਦਿਆਲ ਸਿੰਘ ਨੇ ਦੱਸਿਆ ਕਿ ਪ੍ਰਦੀਪ 29 ਅਗਸਤ ਨੂੰ ਕੈਨੇਡਾ ਤੋਂ ਆਇਆ ਸੀ। ਉਹ ਜਲੰਧਰ ਵਿੱਚ ਕੋਰਸ ਕਰ ਰਿਹਾ ਸੀ। ਉਸ ਦੇ ਤਾਇਆ ਨੇ ਅੱਗੇ ਦੱਸਿਆ ਕਿ 6 ਮਾਰਚ ਦੀ ਰਾਤ ਨੂੰ ਪ੍ਰਦੀਪ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਗਿਆ ਸੀ ਅਤੇ ਉਸ ਤੋਂ ਬਾਅਦ ਹੋਲੇ ਮਹੱਲੇ ਲਈ ਚਲਾ ਗਿਆ ਸੀ, ਉੱਥੇ ਉਸ ਦੀ ਸ਼ਰਾਰਤੀ ਅਨਸਰਾਂ ਨਾਲ ਲੜਾਈ ਹੋ ਗਈ।ਉਨ੍ਹਾਂ ਦੱਸਿਆ ਕਿ ਹੋਲਾ ਮੁਹੱਲਾ ਵਿੱਚ ਅਸ਼ਲੀਲ ਗੀਤ ਵਜਾਏ ਗਏ। ਜਦੋਂ ਪ੍ਰਦੀਪ ਨੇ ਨੌਜਵਾਨਾਂ ਨੂੰ ਹੰਗਾਮਾ ਕਰਨ ਅਤੇ ਗਾਣੇ ਵਜਾਉਣ ਤੋਂ ਰੋਕਿਆ ਤਾਂ ਉਨ੍ਹਾਂ ਨੇ ਪ੍ਰਦੀਪ ਨੂੰ ਕੁੱਟਿਆ। ਉਸ ਦੇ ਸਰੀਰ ‘ਤੇ ਕਿਰਚ ਵੀ ਮਾਰੀ ਗਈ। ਇਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişAdana escortpadişahbetpadişahbetsweet bonanzagrandpashabetmarsbahis