ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਇੱਕ ਹੋਰ ਮੰਤਰੀ ਛੇਤੀ ਹੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮਾਰਚ ਮਹੀਨੇ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਜਾਣਕਾਰੀ ਅਨੁਸਾਰ ਹਰਜੋਤ ਸਿੰਘ ਬੈਂਸ ਦਾ ਵਿਆਹ 2019 ਬੈਚ ਦੇ ਆਈਪੀਐਸ ਅਫਸਰ ਡਾ: ਜੋਤੀ ਯਾਦਵ ਨਾਲ ਹੋਵੇਗਾ।
