ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੁੜ ਧਮਕੀ ਮਿਲੀ ਹੈ। ਬਲਕੌਰ ਸਿੰਘ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਈਮੇਲ ਰਾਹੀਂ ਧਮਕੀ ਦਿੱਤੀ ਗਈ ਹੈ। ਜਿਸ ਵਿਚ ਆਖਿਆ ਗਿਆ ਹੈ ਕਿ ਉਸ ਨੂੰ ਜਲਦੀ ਹੀ ਮਾਰ ਦਿੱਤਾ ਜਾਵੇਗਾ।
ਬਲਕੌਰ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਰਾਜਸਥਾਨ ਤੋਂ ਈਮੇਲ ’ਤੇ ਧਮਕੀ ਮਿਲੀ ਹੈ ਜਿਸ ਵਿਚ ਆਖਿਆ ਗਿਆ ਹੈ ਕਿ ਉਸ ਨੂੰ ਜਲਦੀ ਹੀ ਮਾਰ ਦਿੱਤਾ ਜਾਵੇਗਾ। ਇਸ ਲਈ ਲਾਰੈਂਸ ਬਿਸ਼ਨੋਈ ਦਾ ਨਾਮ ਨਾ ਲਓ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਬਲਕੌਰ ਸਿੰਘ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ ਜਿਸ ਵਿਚ ਕਿਹਾ ਗਿਆ ਸੀ ਕਿ ਉਸ ਨੂੰ 25 ਅਪਰੈਲ ਤੋਂ ਪਹਿਲਾਂ ਮਾਰ ਦਿੱਤਾ ਜਾਵੇਗਾ। ਉਸ ਨੂੰ 18, 24 ਅਤੇ 27 ਫਰਵਰੀ ਨੂੰ ਧਮਕੀ ਦਿੱਤੀ ਗਈ ਸੀ।
ਪੁਲਿਸ ਅਨੁਸਾਰ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਦੱਸ ਦਈਏ ਕਿ ਬਲਕੌਰ ਸਿੰਘ ਲਗਾਤਾਰ ਆਪਣੇ ਪੁੱਤ ਲਈ ਇਨਸਾਫ ਮੰਗ ਰਹੇ ਹਨ। ਇਸ ਸਬੰਧੀ ਉਨ੍ਹਾਂ ਨੇ ਕਈ ਵਾਰ ਸਰਕਾਰ ਨੂੰ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ ਹੈ। ਹਾਲਾਂਕਿ ਸਰਕਾਰ ਦਾ ਦਾਅਵਾ ਹੈ ਕਿ ਪੁਲਿਸ ਨੇ ਕਤਲ ਵਿਚ ਸ਼ਾਮਲ ਜ਼ਿਆਦਾਤਰ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ ਤੇ ਵਿਦੇਸ਼ ਬੈਠੇ ਦੋਸ਼ੀਆਂ ਨੂੰ ਵੀ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਦਾ ਰਹੀਆਂ ਹਨ।