ਜਲੰਧਰ– ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਪੰਥਕ ਇਕੱਠ ਮੌਕੇ ਲਏ ਗਏ ਫੈਸਲੇ ਦਾ ਸਵਾਗਤ ਕਰਦਿਆਂ ਜੱਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਹਰ ਆਦੇਸ਼ ਦੀ ਪਾਲਣਾ ਕਰਦਿਆਂ ਬੇਕਸੂਰ ਸਿੱਖ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਤੇ ਰਿਹਾਅ ਕਰਵਾਉਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਨੇ ਕੇਂਦਰ ਦੀ ਭਾਜਪਾ ਸਰਕਾਰ ਨਾਲ ਮਿਲ ਕੇ ਸਿੱਖ ਨੌਜਵਾਨਾਂ ਨੂੰ ਆਪਣੇ ਜਬਰ ਦਾ ਸ਼ਿਕਾਰ ਬਣਾ ਕੇ ਉਨ੍ਹਾਂ ਉਪਰ ਯੋਜਨਾ ਬੱਧ ਤਰੀਕੇ ਨਾਲ ਗਲਤ ਇਲਜ਼ਾਮ ਲਗਾ ਕੇ ਗਿ੍ਫ਼ਤਾਰ ਕਰ ਕੇ ਐੱਨਐੱਸਏ ਵਰਗੇ ਸਖ਼ਤ ਕਾਨੂੰਨ ਲਗਾ ਕੇ ਪੰਜਾਬ ਤੋਂ ਬਾਹਰ ਜੇਲ੍ਹਾਂ ਵਿਚ ਡੱਕ ਕੇ ਸਿੱਖ ਕੌਮ ਦੇ ਅਕਸ ਨੂੰ ਵਿਗਾੜਨ ਦੀ ਡੂੰਘੀ ਸਾਜ਼ਿਸ਼ ਕੀਤੀ ਹੈ।