05/14/2024 5:05 PM

ਕਿਸਾਨਾਂ ਲਈ ਰਾਹਤ ਦੀ ਖਬਰ!

ਮੌਸਮ ਵਿਭਾਗ ਨੇ ਆਖਰ ਕਿਸਾਨਾਂ ਲਈ ਰਾਹਤ ਦੀ ਖਬਰ ਸੁਣਾਈ ਹੈ। ਲਗਾਤਾਰ ਬਾਰਸ ਤੇ ਗੜ੍ਹੇਮਾਰੀ ਮਗਰੋਂ ਹੁਣ ਅਗਲੇ ਦਿਨਾਂ ਅੰਦਰ ਮੌਸਮ ਸਾਫ ਰਹੇਗਾ। ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਹਰਿਆਣਾ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ। 10 ਅਪ੍ਰੈਲ ਤੱਕ ਪਾਰਾ ਚੜ੍ਹੇਗਾ ਤੇ ਗਰਮੀ ਵਧੇਗੀ। ਇਸ ਨਾਲ ਕਣਕ ਦੀ ਫਸਲ ਜਲਦ ਪੱਕ ਜਾਏਗੀ।

ਮੌਸਮ ਵਿਭਾਗ ਮੁਤਾਬਕ ਪੰਜਾਬ ਅੰਦਰ ਵੱਧ ਤੋਂ ਵੱਧ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ‘ਚ 2 ਤੋਂ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲੇਗਾ। ਮੌਸਮ ਸਾਫ ਰਹਿਣ ਨਾਲ ਕਿਸਾਨ ਕਣਕ ਦੀ ਫਸਲ ਸੰਭਾਲ ਸਕਣਗੇ।

ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਮੈਦਾਨੀ ਇਲਾਕਿਆਂ ਵਿੱਚ ਵੀਰਵਾਰ ਤੋਂ ਮੌਸਮ ਸਾਫ਼ ਹੋ ਜਾਵੇਗਾ। ਮੌਸਮ ਸਾਫ਼ ਹੋਣ ਕਾਰਨ ਕਿਸਾਨਾਂ ਨੂੰ ਰਾਹਤ ਮਿਲੇਗੀ। ਬਦਲੇ ਮੌਸਮ ਨਾਲ ਪੰਜਾਬ ਤੇ ਹਰਿਆਣਾ ਵਿੱਚ ਕਣਕ ਦੀ ਫ਼ਸਲ ਨੂੰ ਫਾਇਦਾ ਹੋਏਗਾ ਹਨ। ਜਿਨ੍ਹਾਂ ਖੇਤਰਾਂ ਵਿੱਚ ਕਣਕ ਤਿਆਰ ਹੈ, ਉੱਥੇ ਕਿਸਾਨ ਇਸ ਦੀ ਕਟਾਈ ਆਸਾਨੀ ਨਾਲ ਕਰ ਸਕਣਗੇ।

 

ਹਿਮਾਚਲ 15 ਅਪ੍ਰੈਲ ਤੋਂ ਗਰਮੀਆਂ ਦਾ ਸੀਜ਼ਨ ਸ਼ੁਰੂ 

ਹਿਮਾਚਲ ‘ਚ 15 ਅਪ੍ਰੈਲ ਤੋਂ ਗਰਮੀਆਂ ਦਾ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ। ਸੈਲਾਨੀਆਂ ਨੇ ਪਹਿਲਾਂ ਹੀ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਜਿਵੇਂ ਹੀ ਮੌਸਮ ਖੁੱਲ੍ਹੇਗਾ, ਮੈਦਾਨੀ ਇਲਾਕਿਆਂ ਵਿੱਚ ਗਰਮੀ ਵਧੇਗੀ, ਸੈਲਾਨੀ ਪਹਾੜਾਂ ਦਾ ਰੁਖ ਕਰਨਗੇ। ਸੈਰ ਸਪਾਟਾ ਵਪਾਰੀਆਂ ਨੂੰ ਉਮੀਦ ਹੈ ਕਿ ਇਸ ਸਾਲ ਪਹਿਲਾਂ ਨਾਲੋਂ ਜ਼ਿਆਦਾ ਸੈਲਾਨੀ ਆਉਣਗੇ।

ਦੱਸ ਦਈਏ ਕਿ ਪਿਛਲੇ ਕੁੱਝ ਸਮੇਂ ਤੋਂ ਬੇਮੌਸਮੀ ਬਰਸਾਤ ਕਰਕੇ ਦੇਸ਼ ਭਰ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਖੇਤਾਂ ‘ਚ ਖੜੀ ਪੱਕੀ ਫਸਲ ਖਰਾਬ ਹੋਈ ਹੈ। ਇਸ ਤੋਂ ਬਾਅਦ ਹੁਣ ਮੌਸਮ ਵਿਭਾਗ ਨੇ ਰਾਹਤ ਦੀ ਖਬਰ ਦਿੱਤੀ ਹੈ।