ਭਾਜਪਾ ਨੂੰ ਅਲਵਿਦਾ ਕਹਿਣ ਦੇ ਸਵਾਲ ‘ਤੇ ਮਹਿੰਦਰ ਭਗਤ ਨੇ ਕਿਹਾ, ਇਹ ਲੋਕਤੰਤਰ ਹੈ, ਮੈਂ ਕੋਈ ਗੁਨਾਹ ਨਹੀਂ ਕੀਤਾ, ਪਾਰਟੀ ਦੀਆਂ ਨੀਤੀਆਂ ਨੂੰ ਪਸੰਦ ਕਰਨ ਵਾਲਾ ਨੇਤਾ ਇਸ ‘ਚ ਸ਼ਾਮਲ ਹੁੰਦਾ ਹੈ। ਮੈਂ ਆਮ ਆਦਮੀ ਪਾਰਟੀ ਵਿੱਚ ਪੰਜਾਬ ਦਾ ਭਵਿੱਖ ਵੀ ਦੇਖਿਆ ਹੈ ਅਤੇ ਮੈਂ 1 ਸਾਲ ਦੇ ਕਾਰਜਕਾਲ ਤੋਂ ਬਹੁਤ ਪ੍ਰਭਾਵਿਤ ਹੋਇਆ ਹਾਂ।
ਬੀਜੇਪੀ ਦਾ ਪੱਲਾ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਵੈਸਟ ਦੇ ਦਿੱਗਜ ਆਗੂ ਮਹਿੰਦਰ ਭਗਤ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਕੋਈ ਗੁਨਾਹ ਨਹੀਂ ਕੀਤਾ।
ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਦਾ ਐਲਾਨ ਹੁੰਦੇ ਹੀ ਮਹਿੰਦਰ ਭਗਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਐਤਵਾਰ ਨੂੰ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਜਲੰਧਰ ਪਰਤ ਕੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਾਤ, ਸੂਬਾ ਸਕੱਤਰ ਤੇ ਚੇਅਰਮੈਨ ਰਾਜਵਿੰਦਰ ਕੌਰ ਥਿਆੜਾ ਹਾਜ਼ਰ ਸਨ।