ਜ਼ਿਮਨੀ ਚੋਣ ਜਲੰਧਰ : ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈਆਪਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਅੱਜ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ ਸੁਸ਼ੀਲ ਰਿੰਕੂ ਨੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੂੰ ਨਾਮਜ਼ਗਦਗੀ ਪੱਤਰ ਭਰ ਕੇ ਦਿੱਤਾ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ ਅਤੇ ਉੱਚ ਲੀਡਰਸ਼ਿਪ ਰਿੰਕੂ ਦੇ ਨਾਲ ਮੌਜੂਦ ਸਨ

ਸੁਸ਼ੀਲ ਕੁਮਾਰ ਰਿੰਕੂ ਵੱਲੋਂ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਜਲੰਧਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੈਗਾ ਰੋਡ ਸ਼ੋਅ ਕੀਤਾ ਗਿਆ ਇਹ ਰੋਡ ਸ਼ੋਅ ਸੁਸ਼ੀਲ ਰਿੰਕੂ ਦੇ ਹੱਕ ਵਿਚ ਕੀਤਾ ਗਿਆ ਰੋਡ ਸ਼ੋਅ ਦੌਰਾਨ CM ਮਾਨ ਨੇ ਕਿਹਾ ਕਿ ਉਮੀਦ ਹੈ ਕਿ ਜਲੰਧਰ ਲੋਕ ਸਭਾ ਦੇ ਲੋਕ ਇਸ ਚੋਣ ਵਿੱਚ ਸਾਡਾ ਮਾਣ ਰੱਖਣਗੇ ਤਾਂ ਕਿ ਅਸੀਂ ਦੁਗਣੇਚੌਗੁਣੇ ਹੌਸਲੇ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਦੇ ਰਹੀਏ

ਦੱਸ ਦੇਈਏ ਕਿ 13 ਅਪ੍ਰੈਲ ਨੂੰ ਇੱਕ ਦਿਨ ਦੀ ਨਾਮਜ਼ਦਗੀ ਤੋਂ ਬਾਅਦ ਭਰਤੀ ਦਾ ਦੂਜਾ ਦਿਨ ਸੀ CM ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ, ਨੂੰ ਜ਼ਿਮਨੀ ਚੋਣ ਲਈ ਪਾਰਟੀ ਦਾ ਇੰਚਾਰਜ ਬਣਾਇਆ ਗਿਆ ਹੈ ਜਲੰਧਰ ਲੋਕ ਸਭਾ ਸੀਟਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦਾ ਨਤੀਜਾ ਐਲਾਨਿਆ ਜਾਵੇਗਾ