ਚੰਡੀਗੜ੍ਹ : ਪੰਜਾਬ ਵਿਜਿਲੈਂਸ ਬਿਊਰੋ ਵੱਲੋਂ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਹੁਣ ਰਾਡਾਰ ‘ਤੇ ਲੈ ਲਿਆ ਗਿਆ ਹੈ। ਵਿਜੀਲੈਂਸ ਨੇ ਸਾਬਕਾ ਮੰਤਰੀ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਹੈ। ਸਾਬਕਾ ਮੰਤਰੀ ਸਿੱਧੂ ਨੂੰ ਵਿਜੀਲੈਂਸ ਵੱਲੋਂ 21 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਖ਼ਿਲਾਫ਼ ਕਮਾਈ ਤੋਂ ਜ਼ਿਆਦਾ ਜਾਇਦਾਦ ਦੀ ਸ਼ਿਕਾਇਤ ’ਤੇ ਜਾਂਚ ਕੀਤੀ ਜਾ ਰਹੀ ਹੈ।
ਜਾਂਚ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਸੰਪਤੀਆਂ ਦਾ ਬਿਓਰਾ ਜੁਟਾਇਆ ਗਿਆ ਹੈ। ਇਸ ਬਾਰੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਤੋਂ ਪੁੱਛਗਿੱਛ ਕੀਤੀ ਜਾਣੀ ਹੈ।
ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ’ਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਰਹੇ ਬਲਬੀਰ ਸਿੰਘ ਸਿੱਧੂ ਨੂੰ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ’ਚ ਜਗ੍ਹਾ ਨਹੀਂ ਦਿੱਤੀ ਗਈ ਸੀ। ਵਿਧਾਨ ਸਭਾ ਚੋਣਾਂ ਤੋਂ ਬਾਅਦ ਬਲਬੀਰ ਸਿੰਘ ਸਿੱਧੂ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਸਨ।