ਕਰਨਾਟਕ ਚੋਣਾਂ ਲਈ ਕਾਂਗਰਸ ਦੇ ਪ੍ਰਚਾਰਕਾਂ ਦੀ ਸੂਚੀ ‘ਚ ਨਵਜੋਤ ਸਿੱਧੂ ਦਾ ਨਾਮ ਨਹੀਂ ਸ਼ਾਮਲ

ਕਰਨਾਟਕ ਵਿੱਚ 10 ਮਈ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਇਨ੍ਹਾਂ ਸਟਾਰ ਪ੍ਰਚਾਰਕਾਂ ਵਿੱਚ 40 ਕਾਂਗਰਸੀ ਆਗੂਆਂ ਦੇ ਨਾਮ ਸ਼ਾਮਲ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਇਸ ਸੂਚੀ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਮ ਸ਼ਾਮਲ ਨਹੀਂ ਹੈ ਹਾਲਾਂਕਿ ਇਸ ਸੂਚੀ ਵਿੱਚ ਸੋਨੀਆ ਗਾਂਧੀ,ਪ੍ਰਿਅੰਕਾ ਗਾਂਧੀ,ਰਾਹੁਲ ਗਾਂਧੀ, ਮਲਿਕਾਰੁਜਨ ਖੜਗੇ,ਰਣਦੀਪ ਸਿੰਘ ਸੂਰਜੇਵਾਲਾ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਨਾਮ ਸ਼ਾਮਲ ਹੈ ਇਸ ਸੂਚੀ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਮ ਸ਼ਾਮਲ ਨਾ ਹੋਣਾ ਵੱਡੇ ਸਵਾਲ ਖੜੇ ਕਰਦਾ ਹੈ ਕਿ ਆਖਰ ਸਿੱਧੂ ਦਾ ਨਾਮ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਕਿਉਂ ਸ਼ਾਮਲ ਨਹੀਂ ਕੀਤਾ ਗਿਆ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਮੰਗਲਵਾਰ ਨੂੰ ਕਰਨਾਟਕ ਵਿੱਚ 10 ਮਈ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਸੀ ਇਸ ਸੂਚੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇਪੀ ਨੱਡਾ, ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਸਮੇਤ 40 ਆਗੂਆਂ ਦੇ ਨਾਮ ਸ਼ਾਮਲ ਨੇ ਜੋ ਸੂਬੇ ਚੋਣ ਪ੍ਰਚਾਰ ਕਰਨਗੇ