ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਦੇ ਦਿਹਾਂਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਦੋ ਦਿਨਾਂ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 27 ਅਪ੍ਰੈਲ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 26 ਅਪ੍ਰੈਲ ਮਤਲਬ ਕਿ ਅੱਜ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਸੀ।

ਹੁਣ 26 ਅਤੇ 27 ਤਾਰੀਖ਼ ਨੂੰ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿੱਦਿਅਕ ਅਦਾਰਿਆਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਹੁਣ 2 ਦਿਨਾਂ ਦਾ ਕੌਮੀ ਸੋਗ ਰਹੇਗਾ। ਉਨ੍ਹਾਂ ਨੇ ਬੀਤੇ ਦਿਨ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖ਼ਰੀ ਸਾਹ ਲਏ ਸਨ।

About The Author