CM ਮਾਨ ਵੱਲੋਂ ਸਰਕਾਰੀ ਸਕੂਲ ਅਪਗ੍ਰੇਡ ਕਰਕੇ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ’ਤੇ ਰੱਖਣ ਦਾ ਐਲਾਨ

ਚੜਿੱਕ  – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਇੱਥੋਂ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਕੇ ਇਸ ਦਾ ਨਾਮ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ਉਤੇ ਰੱਖਿਆ ਜਾਵੇਗਾ ਜਿਨ੍ਹਾਂ ਨੇ ਦੇਸ਼ ਦੀ ਏਖਕਤਾ ਤੇ ਅਖੰਡਤਾ ਦੀ ਰਾਖੀ ਕਰਦੇ ਹੋਏ ਜੰਮੂ ਕਸ਼ਮੀਰ ਵਿਖੇ ਸ਼ਹਾਦਤ ਦੇ ਦਿੱਤੀ ਸੀ। ਮੁੱਖ ਮੰਤਰੀ ਨੇ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਖੇਡ ਮੈਦਾਨ ਦਾ ਨਿਰਮਾਣ ਕਰਨ ਦਾ ਵੀ ਐਲਾਨ ਕੀਤਾ।

ਮੁੱਖ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਅਤੇ ਪਰਿਵਾਰ ਨਾਲ ਅਫਸੋਸ ਵੀ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਲਾਂਸ ਨਾਇਕ ਕੁਲਵੰਤ ਸਿੰਘ ਇਸ ਪਰਿਵਾਰ ਤੋਂ ਦੂਜੀ ਪੀੜੀ ਦਾ ਸ਼ਹੀਦ ਹੈ ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਹਵਲਦਾਰ ਬਲਦੇਵ ਸਿੰਘ ਨੇ ਵੀ ਦੇਸ਼ ਦੀ ਰਾਖੀ ਕਰਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੋਵਾਂ ਸ਼ਹੀਦਾਂ ਦੇ ਬੁੱਤ ਅਪਗ੍ਰੇਡ ਕੀਤੇ ਸਕੂਲ ਦੇ ਕੈਂਪਸ ਵਿਚ ਸਥਾਪਤ ਕੀਤੇ ਜਾਣਗੇ ਜਿਸ ਸਕੂਲ ਦਾ ਨਾਮ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ਉਤੇ ਰੱਖਿਆ ਜਾਵੇਗਾ।

ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਮੁਲਕ ਸ਼ਹੀਦ ਕੁਲਵੰਤ ਸਿੰਘ ਦਾ ਰਿਣੀ ਹੈ ਜਿਨ੍ਹਾਂ ਨੇ ਦੇਸ਼ ਅਤੇ ਇੱਥੋਂ ਦੇ ਲੋਕਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਧਰਤੀ ਮਾਂ ਦੇ ਇਸ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਜੋਂ ਇਹ ਸੂਬਾ ਸਰਕਾਰ ਦੀ ਇਕ ਨਿਮਾਣੀ ਜਿਹੀ ਸ਼ਰਧਾਂਜਲੀ ਹੈ।

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişpadişahbetpadişahbetpadişahbetsekabet1xbet girişmarsbahis girişimajbet girişMersin escort