ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ!

CoronaVirus ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ (27 ਅਪ੍ਰੈਲ) ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 9,355 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ, 26 ਨਵੀਆਂ ਮੌਤਾਂ ਤੋਂ ਬਾਅਦ, ਦੇਸ਼ ਵਿੱਚ ਕੋਵਿਡ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ 5,31,424 ਹੋ ਗਈ ਹੈ। ਹਾਲਾਂਕਿ, ਅੱਜ ਕੇਸ ਪਿਛਲੇ ਦਿਨ ਦੇ ਮੁਕਾਬਲੇ ਘੱਟ ਸਾਹਮਣੇ ਆਏ ਹਨ।

ਬੁੱਧਵਾਰ (26 ਅਪ੍ਰੈਲ) ਨੂੰ ਦੇਸ਼ ਵਿੱਚ ਕੋਰੋਨਾ ਦੇ 9,629 ਮਾਮਲੇ ਸਾਹਮਣੇ ਆਏ ਸਨ। ਇਸ ਦੇ ਨਾਲ ਹੀ ਕੋਰੋਨਾ ਨਾਲ 29 ਲੋਕਾਂ ਦੀ ਮੌਤ ਹੋਈ ਸੀ ਜਿਸ ਵਿੱਚ ਇਕੱਲੇ ਕੇਰਲ ਦੇ 10 ਮਰੀਜ਼ ਸ਼ਾਮਲ ਸਨ। ਅੱਜ ਜਾਰੀ ਕੀਤੇ ਗਏ ਅੰਕੜਿਆਂ ਤੋਂ ਬਾਅਦ, ਭਾਰਤ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 57,410 ਹੋ ਗਈ ਹੈ। ਰੋਜ਼ਾਨਾ ਸਕਾਰਾਤਮਕਤਾ ਦਰ 4.08 ਪ੍ਰਤੀਸ਼ਤ ਤੇ ਹਫ਼ਤਾਵਾਰ ਸਕਾਰਾਤਮਕਤਾ ਦਰ 5.36 ਪ੍ਰਤੀਸ਼ਤ ਦਰਜ ਕੀਤੀ ਗਈ ਹੈ।

ਟੀਕਾਕਰਣ ਦੀ ਸਥਿਤੀ

ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗੱਲ ਕਰੀਏ ਤਾਂ ਦੇਸ਼ ਵਿੱਚ ਹੁਣ ਤੱਕ 4 ਕਰੋੜ ਤੋਂ ਵੱਧ ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ, ਜਿਸ ਤੋਂ ਬਾਅਦ ਇਹ ਅੰਕੜਾ 4,43,35,977 ਹੋ ਗਿਆ ਹੈ। ਹੁਣ ਤੱਕ ਕੋਰੋਨਾ ਵੈਕਸੀਨ ਦੀਆਂ ਕੁੱਲ 220,66,54,444 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਵਿੱਚ ਪਿਛਲੇ 24 ਘੰਟਿਆਂ ਵਿੱਚ 4,358 ਲੋਕਾਂ ਦਾ ਟੀਕਾਕਰਨ ਕੀਤਾ ਗਿਆ। ਇਸ ਦੇ ਨਾਲ ਹੀ ਕੋਵਿਡ ਮਾਮਲਿਆਂ ਦੀ ਕੁੱਲ ਗਿਣਤੀ 4.49 ਕਰੋੜ ਤੱਕ ਪਹੁੰਚ ਗਈ ਹੈ।

ਇਨ੍ਹਾਂ ਰਾਜਾਂ ਵਿੱਚ ਕਰੋਨਾ ਦੀ ਸਥਿਤੀ

ਰਾਜਧਾਨੀ ਦਿੱਲੀ ‘ਚ ਹੁਣ ਤੱਕ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 20,36,196 ਹੋ ਗਈ ਹੈ। ਪਿਛਲੇ ਦਿਨ 1040 ਨਵੇਂ ਮਾਮਲੇ ਸਾਹਮਣੇ ਆਏ ਸਨ। ਇਸ ਵੇਲੇ ਇੱਥੇ 4708 ਐਕਟਿਵ ਕੇਸ ਹਨ ਤੇ ਕੇਸਾਂ ਦੀ ਕੁੱਲ ਗਿਣਤੀ 20,36,196 ਹੋ ਗਈ ਹੈ।

ਰਾਜਸਥਾਨ ‘ਚ ਕੋਰੋਨਾ ਵਾਇਰਸ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਇੱਕ ਦਿਨ ਵਿੱਚ ਕੋਵਿਡ-19 ਦੇ 498 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਹ ਜਾਣਕਾਰੀ ਰਾਜਸਥਾਨ ਦੇ ਸਿਹਤ ਵਿਭਾਗ ਨੇ ਦਿੱਤੀ ਹੈ।

ਦੇਸ਼ ਭਰ ‘ਚ 26 ਮੌਤਾਂ ਦੇ ਅੰਕੜੇ ‘ਚ ਇਕੱਲੇ ਕੇਰਲ ‘ਚ 6 ਮੌਤਾਂ ਦਰਜ ਕੀਤੀਆਂ ਗਈਆਂ ਹਨ। ਪਿਛਲੇ ਦਿਨ ਵੀ, ਕੁੱਲ 29 ਮੌਤਾਂ ਵਿੱਚੋਂ, ਕੇਰਲ ਵਿੱਚ 10 ਮੌਤਾਂ ਦਰਜ ਕੀਤੀਆਂ ਗਈਆਂ ਸਨ।

ਇਸ ਦੇ ਨਾਲ ਹੀ, ਉੱਤਰ ਪ੍ਰਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 627 ਨਵੇਂ ਕੋਵਿਡ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਬੁਲੰਦਸ਼ਹਿਰ ਵਿੱਚ ਇੱਕ ਮੌਤ ਦਰਜ ਕੀਤੀ ਗਈ ਹੈ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਸੂਬੇ ਵਿੱਚ ਸਕਾਰਾਤਮਕਤਾ ਦਰ 1.63 ਫੀਸਦੀ ਹੈ।

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişFethiye escortpadişahbetpadişahbetpadişahbetsekabet1xbet girişmarsbahis girişimajbet giriş