ਮਹਿਲਾ ਸਬ-ਇੰਸਪੈਕਟਰ ਨੂੰ ਲੱਗੀ ਗੋ.ਲੀ, ਹਾਲਤ ਗੰਭੀਰ

ਫਰੀਦਕੋਟ ਜ਼ਿਲ੍ਹੇ ਵਿਚ ਤਾਇਨਾਤ ਮਹਿਲਾ ਸਬਇੰਸਪੈਕਟਰ ਨੂੰ ਗੋਲੀ ਲੱਗੀ ਹੈ ਗੋਲੀ ਉਨ੍ਹਾਂ ਦੀ ਛਾਤੀ ਵਿਚ ਲੱਗੀ ਹੈ ਜ਼ਖਮੀ ਹਾਲਤ ਵਿਚ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ ਭਰਤੀ ਕਰਾਇਆ ਗਿਆ ਜਿਥੇ ਹਾਲਤ ਨਾਜ਼ੁਕ ਹੋਣਤੇ ਉਨ੍ਹਾਂ ਨੂੰ ਡੀਐੱਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਡਾਕਟਰਾਂ ਦੀ ਟੀਮ ਉਨ੍ਹਾਂ ਦੇ ਇਲਾਜ ਵਿਚ ਲੱਗੀ ਹੋਈ ਹੈ

ਫਰੀਦਕੋਟ ਐੱਸਪੀ ਜਸਮੀਤ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੋਗਿੰਦਰ ਕੌਰ ਨੂੰ ਆਪਣੀ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਲੱਗੀ। ਹਾਦਸਾ ਅੱਜ ਸਵੇਰੇ ਉਸ ਸਮੇਂ ਹੋਇਆ ਜਦੋਂ ਉਹ ਆਪਣੀ ਸਰਵਿਸ ਰਿਵਾਲਵਰ ਲਾਕਰ ਵਿਚ ਰਖ ਰਹੀ ਸੀ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਜੇ ਇਕ ਮਹੀਨੇ ਪਹਿਲਾਂ ਹੀ ਗੋਲੇਵਾਲਾ ਚੌਕੀ ਦਾ ਇੰਚਾਰਜ ਬਣਾਇਆ ਗਿਆ ਸੀ

About The Author