ਲੋਕਾਂ ਨੂੰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕੀਤੀ
ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੇ ਜ਼ੋਰ ਫੜ ਲਿਆ ਹੈ, ਜਿਸ ਤਹਿਤ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਐਤਵਾਰ ਨੂੰ ਵਾਰਡ ਨੰਬਰ 76 ਅਤੇ 77 ਵਿੱਚ ਜਨਤਕ ਮੀਟਿੰਗਾਂ ਕਰਕੇ ਸੁਸ਼ੀਲ ਕੁਮਾਰ ਰਿੰਕੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ ਹੈ। ਅੰਮ੍ਰਿਤਪਾਲ ਸਿੰਘ ਨੇ ਵਾਰਡ ਨੰ. 77 ਵਿੱਚ ਕੌਂਸਲਰ ਪਤੀ ਵਿਨੀਤ ਧੀਰ ਦੀ ਹਾਜ਼ਰੀ ਵਿੱਚ ਰਿੰਕੂ ਦੇ ਹੱਕ ਵਿੱਚ ਮੀਟਿੰਗ ਕਰਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਕਰਵਾਇਆ। ਇਸੇ ਤਰ੍ਹਾਂ ਕਟਿਹਰਾ ਮੁਹੱਲਾ ਵਿੱਚ ਮੀਟਿੰਗ ਕੀਤੀ ਅਤੇ ਲੋਕਾਂ ਨੂੰ ਸੰਬੋਧਿਤ ਕੀਤਾ।
ਇਸੇ ਤਰ੍ਹਾਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵਾਰਡ ਨੰਬਰ 76 ਵਿੱਚ ਪਾਰਟੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਵੋਟਾਂ ਮੰਗੀਆਂ। ਅੰਮ੍ਰਿਤਪਾਲ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਇੱਕ ਸਾਲ ਵਿੱਚ ਕੀਤੇ ਕੰਮਾਂ ਬਾਰੇ ਦੱਸਦਿਆਂ ਕਿਹਾ ਕਿ ਰਿੰਕੂ ਦੀ ਜਿੱਤ ਜਲੰਧਰ ਨੂੰ ਤਰੱਕੀ ਦੇ ਨਵੇਂ ਰਾਹ ’ਤੇ ਲੈ ਜਾਵੇਗੀ। ਇਸ ਮੌਕੇ ਕੌਂਸਲਰ ਲਖਬੀਰ ਸਿੰਘ ਬਾਜਵਾ ਅਤੇ ਰਾਜੇਸ਼ ਭਗਤ ਵੀ ਹਾਜ਼ਰ ਸਨ।
ਅੰਮ੍ਰਿਤਪਾਲ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋ ਕੰਮ ਆਮ ਆਦਮੀ ਪਾਰਟੀ ਨੇ ਸਿਰਫ਼ ਇੱਕ ਸਾਲ ਵਿੱਚ ਕੀਤਾ ਹੈ, ਉਹ ਹੋਰ ਪਾਰਟੀਆਂ ਆਪਣੇ ਦਹਾਕਿਆਂ ਦੇ ਕਾਰਜਕਾਲ ਦੌਰਾਨ ਨਹੀਂ ਕਰ ਸਕੀਆਂ। ਪਾਰਟੀ ਨੇ ਇਸ ਇੱਕ ਸਾਲ ਵਿੱਚ ਆਪਣੇ ਲਗਭਗ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਬਾਕੀ ਰਹਿੰਦੇ ਵਾਅਦੇ ਵੀ ਜਲਦੀ ਹੀ ਪੂਰੇ ਕੀਤੇ ਜਾਣਗੇ।