ਅੱਜ ਤਹਿਸੀਲਾਂ ਨੂੰ ਨਹੀਂ ਲੱਗਣਗੇ ‘ਜਿੰਦੇ’

ਪੰਜਾਬ ਦੀਆਂ ਤਹਿਸੀਲਾਂ ਵਿੱਚ ਹੜਤਾਲ ’ਤੇ ਜਾਣ ਦਾ ਫੈਸਲਾ ਅੱਜ ਮਾਲ ਅਧਿਕਾਰੀਆਂ ਨੇ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਸਕੱਤਰੇਤ ਵਿਖੇ ਵਿੱਤ ਕਮਿਸ਼ਨਰ ਕੇ.ਏ.ਪੀ.ਸਿਨਹਾ ਨਾਲ ਗੱਲਬਾਤ ਕਰਕੇ ਮੁੱਖ ਮੰਤਰੀ ਦੇ ਹੁਕਮਾਂ ‘ਤੇ ਹੜਤਾਲ ਖ਼ਤਮ ਕਰਨ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਦੀ ਜਾਂਚ ਪੈਂਡਿੰਗ ਪਾ ਦਿੱਤੀ ਹੈ ਅਤੇ ਉਨ੍ਹਾਂ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਮਾਲ ਅਫ਼ਸਰਾਂ ਦੀ ਜਥੇਬੰਦੀ ਦੇ ਪ੍ਰਧਾਨ ਗੁਰਦੇਵ ਸਿੰਘ ਨੇ ਦੱਸਿਆ ਕਿ ਅੱਜ ਸਮੂਹ ਮਾਲ ਅਫ਼ਸਰਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਜੋ ਹੜਤਾਲ ਰੱਖੀ ਗਈ ਸੀ, ਉਸ ਨੂੰ ਵਿੱਤ ਕਮਿਸ਼ਨਰ ਨਾਲ ਮੀਟਿੰਗ ਤੋਂ ਬਾਅਦ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਨਾਇਬ ਤਹਿਸੀਲਦਾਰ ਨੂੰ ਬਹਾਲ ਕਰਨ ਦੇ ਹੁਕਮ ਵੀ ਦਿੱਤੇ ਹਨ।

ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਵਿੱਤ ਕਮਿਸ਼ਨਰ ਕੇਏਪੀ ਸਿਨਹਾ ਨਾਲ ਅੱਧਾ ਘੰਟਾ ਮੀਟਿੰਗ ਹੋਈ। ਮੀਟਿੰਗ ਵਿੱਚ ਪਰਸੋਨਲ ਵਿਭਾਗ ਦੇ ਅਧਿਕਾਰੀ ਕੁਮਾਰ ਰਾਹੁਲ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਵਿੱਤ ਕਮਿਸ਼ਨਰ ਨੇ ਭਰੋਸਾ ਦਿੱਤਾ ਹੈ ਕਿ ਉਹ ਬੁੱਧਵਾਰ ਤੱਕ ਪੂਰੇ ਮਾਮਲੇ ਦੀ ਜਾਂਚ ਮੁਕੰਮਲ ਕਰ ਲੈਣਗੇ।

ਪ੍ਰਧਾਨ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ 6 ਜੂਨ ਨੂੰ ਮੀਟਿੰਗ ਦਾ ਸਮਾਂ ਵੀ ਦਿੱਤਾ ਹੈ। ਇਸ ਮੀਟਿੰਗ ਵਿੱਚ ਮਾਲ ਵਿਭਾਗ ਦੇ ਹੋਰ ਵੀ ਕਈ ਭਖਦੇ ਮਸਲਿਆਂ ਨੂੰ ਮੁੱਖ ਮੰਤਰੀ ਨਾਲ ਵਿਚਾਰ ਕੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਅੱਜ ਤਹਿਸੀਲਾਂ ਵਿੱਚ ਸਮੂਹ ਮਾਲ ਅਫਸਰਾਂ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮਾਲ ਅਫ਼ਸਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਦੀ ਮੁਅੱਤਲੀ ਦੇ ਵਿਰੋਧ ਵਿੱਚ ਲਿਆ ਗਿਆ। ਐਸੋਸੀਏਸ਼ਨ ਨੇ ਸਰਕਾਰ ਅੱਗੇ ਮੰਗ ਰੱਖੀ ਸੀ ਕਿ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੂੰ ਬਹਾਲ ਕੀਤਾ ਜਾਵੇ।

hacklink al dizi film izle film izle yabancı dizi izle fethiye escort bayan escort - vip elit escort erotik film izle hack forum türk ifşa the prepared organik hit casibomMostbetcasibom güncel girişcasibom girişcasibomcasibomistanbul escortsbettilt girişbettiltCasibom girişsahabetcasibombettilt yeni girişcasibom girişCanlı bahis sitelerideneme bonusu veren sitelersekabet twitteraviator game download apk for androidmeritkingbettiltonwindeneme bonusu veren sitelerÜmraniye escortcasibomcasibomcasibom girişmeritking cumaselçuksportstaraftarium24casibomGrandpashabetGrandpashabetextrabethttps://mangavagabond.online/de/map.phphttps://mangavagabond.online/de/extrabetextrabet girişextrabetpornmmczi yvywwmeritking girişextrabet girişmeritking girişmeritkingmeritking girişmeritking güncel girişvirabet girişmeritking girişmeritkingcasibomcasibomMeritkingmeritkinglunabetyouwinbetwooncasibom