ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਕਤਲ ਹੋਇਆਂ ਅੱਜ ਪੂਰਾ ਇਕ ਵਰ੍ਹਾ ਬੀਤ ਗਿਆ ਹੈ। ਪੁੱਤ ਦੀ ਪਹਿਲੀ ਬਰਸੀ ‘ਤੇ ਮਾਤਾ ਚਰਨ ਕੌਰ ਵੱਲੋਂ ਭਾਵੁਕ ਪੋਸਟ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਲਿਖਿਆ ਹੈ ਕਿ, “ਸੁੱਖਾਂ ਸੁੱਖ ਕੇ ਓ ਦਿਨ ਆਇਆ ਸੀ, ਜਦ ਮੈਂ ਆਪਣੀ ਕੁੱਖ ‘ਚ ਤੁਹਾਡੀ ਮੌਜੂਦਗੀ ਨੂੰ ਮਹਿਸੂਸ ਕੀਤਾ ਸੀ, ਬੜੀਆਂ ਰੀਝਾਂ ਤੇ ਚਾਵਾਂ ਨਾਲ ਤੁਹਾਨੂੰ 9 ਮਹੀਨੇ ਪਾਲ ਕੇ ਚੜ੍ਹਦੀ ਜੂਨ ‘ਚ ਗਲ਼ ਨਾਲ ਲਾਇਆ ਸੀ। ਕਦੇ ਨਜ਼ਰਾਂ ਤੋਂ ਬਚਾਉਂਦੀ ਨੇ ਤੇ ਕਦੇ ਖੇਡਾਂ ਨਾਲ ਖਿਡਾਉਂਦੀ ਨੇ, ਸੋਹਣਾ ਸਰਦਾਰ ਸਜਾਇਆ ਸੀ। ਕਦੇ ਸੱਚ ਤੇ ਅਣਖ ਦਾ ਪਾਠ ਪੜ੍ਹਾਉਂਦੀ, ਕਦੇ ਕਿਰਤ ਦੇ ਮੁੱਲ ਦਾ ਗਿਆਨ ਸਿਖਾਉਂਦੀ, ਝੁਕ ਕੇ ਚੱਲਣਾ ਗੱਲ ਬੁਰੀ ਨਾ ਇਹੋ ਗੱਲ ਨੂੰ ਜ਼ਹਿਨ ‘ਚ ਪਾਉਂਦੀ ਨੇ ਤੁਹਾਨੂੰ ਤੁਹਾਡੀ ਮੰਜ਼ਿਲ ਤੱਕ ਪਹੁੰਚਾਇਆ ਸੀ। ਪਰ ਮੈਂ ਨਹੀਂ ਜਾਣਦੀ ਸੀ ਪੁੱਤ ਕਿ ਤੁਹਾਡਾ ਮੁਕਾਮ ਹੀ ਤੁਹਾਨੂੰ ਮੇਰੇ ਤੋਂ ਦੂਰ ਕਰ ਦੇਵੇਗਾ। ਮੇਰੇ ਲਈ ਇਸ ਤੋਂ ਵੱਡੀ ਸਜ਼ਾ ਕੀ ਹੋਣੀ ਆ ਜਿਹਦੀਆਂ ਲੰਮੀਆਂ ਉਮਰਾਂ ਦੀ ਸੁੱਖ ਮੈਂ ਦਿਨ ਰਾਤ ਸੁੱਖਦੀ ਸੀ, ਅੱਜ ਆਪਣੇ ਉਹੀ ਸ਼ੁੱਭ ਨੂੰ ਆਪਣੀਆਂ ਅੱਖਾਂ ਸਾਹਮਣੇ ਦੇਖੇ ਨੂੰ ਇਕ ਸਾਲ ਹੋ ਗਿਆ। ਬਿਨਾ ਕਿਸੇ ਕਸੂਰ ਤੋਂ ਬਿਨਾ ਕਿਸੇ ਗੁਨਾਹ ਤੋਂ ਕੁੱਝ ਘਟੀਆ ਲੋਕਾਂ ਨੇ ਮੇਰੇ ਬੱਚੇ ਨੂੰ ਮੇਰੇ ਤੋਂ ਖੋਹ ਲਿਆ। ਅੱਜ ਇਕ ਸਾਲ ਹੋ ਗਿਆ ਪੁੱਤ ਤੁਹਾਨੂੰ ਮੈਂ ਗਲ਼ ਨਾਲ ਨਹੀਂ ਲਾਇਆ। ਤੁਹਾਡੇ ਨਾਲ ਕੋਈ ਦੁੱਖ ਸਾਂਝਾ ਨਹੀਂ ਕੀਤਾ, ਤੁਹਾਨੂੰ ਤੁਹਾਡਾ ਮਨਪਸੰਦ ਖਾਣਾ ਆਪਣੇ ਹੱਥੀਂ ਨਹੀਂ ਖੁਆਇਆ, ਸ਼ੁੱਭ ਜਦੋਂ ਤੁਸੀਂ ਮੇਰੇ ਕੋਲ ਹੁੰਦੇ ਸੀ, ਮੈਨੂੰ ਹਰ ਮੁਸ਼ਕਲ ਹਰ ਦੁੱਖ ਛੋਟਾ ਲੱਗਦਾ ਸੀ, ਪਰ ਤੁਹਾਡੇ ਬਿਨਾਂ ਮੈਂ ਇਕ ਸਾਲ ਦਾ ਮਾਂ ਕਿਵੇਂ ਬਿਤਾਇਆ ਇਹ ਸਿਰਫ ਮੇਰੀ ਅੰਤਰ ਆਤਮਾ ਜਾਣਦੀ ਆ। ਅੱਜ ਵੀ ਇਹੋ ਸੋਚ ਰਹੀ ਆਂ ਕਿ ਉਹ ਤਰੀਕ ਤਾਂ ਮੁੜ ਆਈ ਆ ਕਿ ਪਤਾ ਤੁਸੀਂ ਵੀ ਆ ਜਾਵੋ। ਮੇਰੀ ਪਰਛਾਈ, ਮੇਰੀ ਹੋਂਦ ਦੀ ਪਛਾਣ ਮੇਰੇ ਗੱਗੂ, ਪੁੱਤ ਮੈਂ ਤੁਹਾਨੂੰ ਗਲ਼ ਨਾਲ ਲਾਉਣਾ, ਮੇਰੀ ਤੜਫਣਾ ਖ਼ਤਮ ਕਰ ਦਵੋ ਪੁੱਤ ਘਰ ਵਾਪਸ ਆ ਜਾਓ, ਕਿਸੇ ਘੜੀ ਵੀ ਜੀ ਨਹੀਂ ਲੱਗਦਾ।”

ਦੱਸ ਦੇਈਏ ਕਿ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਨੇ ਲਈ ਸੀ। ਜਿੱਥੇ ਸਿੱਧੂ ਮੂਸੇ ਵਾਲਾ ਦਾ ਕਤਲ ਕੀਤਾ ਗਿਆ ਸੀ, ਬੀਤੇ ਦਿਨੀਂ ਉਸ ਥਾਂ ’ਤੇ ਪਾਠ ਕਰਵਾਇਆ ਗਿਆ, ਜਿਸ ’ਚ ਸਿੱਧੂ ਮੂਸੇ ਵਾਲਾ ਦੀ ਮਾਂ ਚਰਨ ਕੌਰ ਨੇ ਹਾਜ਼ਰੀ ਲਗਵਾਈ। ਇਸ ਦੌਰਾਨ ਚਰਨ ਕੌਰ ਨੂੰ ਭੁੱਬਾਂ ਮਾਰ ਰੋਂਦੇ ਦੇਖਿਆ ਗਿਆ। ਸਿੱਧੂ ਦੇ ਕਤਲ ਵਾਲੀ ਥਾਂ ’ਤੇ ਪਹੁੰਚ ਕੇ ਚਰਨ ਕੌਰ ਨੇ ਪੁੱਤ ਨੂੰ ਸੈਲਿਊਟ ਵੀ ਕੀਤਾ।

 

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet girişstarzbetbahiscom giriş güncelparibahis giriş güncelextrabet giriş güncelsahabetYalova escortjojobetporno sexpadişahbet