ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਜਲੰਧਰ ‘ਚ ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਧਾਰਾ 144 ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਜਾਰੀ ਪੱਤਰ ਅਨੁਸਾਰ 1 ਜੂਨ ਤੋਂ 7 ਜੂਨ ਤੱਕ ਦਲਾਂ ਵੱਲੋਂ ਸਾਕਾ ਨੀਲਾ ਤਾਰਾ ਬਰਸੀ ਹਫ਼ਤਾ ਮਨਾਇਆ ਜਾਵੇਗਾ। ਜਿਸ ਤਹਿਤ ਹੁਣ ਪੰਜ ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਣਗੇ।
ਇਸ ਦੇ ਨਾਲ ਹੀ ਲੋਕਾਂ ਨੂੰ ਆਪਣੇ ਨਾਲ ਲਾਇਸੈਂਸੀ ਹਥਿਆਰ, ਵਿਸਫੋਟਕ, ਜਲਣਸ਼ੀਲ ਵਸਤੂਆਂ, ਤੇਜ਼ਧਾਰ ਹਥਿਆਰਾਂ ਜਿਵੇਂ ਤਲਵਾਰਾਂ, ਚਾਕੂ, ਕਿਰਪਾਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।