ਪੰਜਾਬ ਵਿੱਚ ਵੱਡੀ ਵਾਰਦਾਤ ਕਰਨ ਦਾ ਸ਼ੱਕ !

NIA raid Punjab : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਅਤੇ ਹਰਿਆਣਾ ਵਿੱਚ ਖਾਲਿਸਤਾਨ ਟਾਈਗਰ ਫੋਰਸ (KTF) ਨੂੰ ਫੰਡਿਗ ਦੇਣ ਵਾਲਿਆਂ ‘ਤੇ ਛਾਪੇਮਾਰੀ ਕੀਤੀ ਹੈ। ਪੰਜਾਬ ‘ਚ 9 ਅਤੇ ਹਰਿਆਣਾ ‘ਚ 1 ਸਥਾਨ ‘ਤੇ ਛਾਪੇਮਾਰੀ ਕੀਤੀ ਗਈ।

ਖਿਡੌਣੇ ਵੇਚਣ ਵਾਲੇ ‘ਤੇ ਮਾਰਾ ਛਾਪਾ

ਜ਼ਿਕਰ ਕਰ ਦਈਏ ਕਿ NIA ਦੀ ਟੀਮ ਨੇ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਇੱਕ ਖਿਡੌਣਾ ਵੇਚਣ ਵਾਲੇ ‘ਤੇ ਛਾਪਾ ਮਾਰਿਆ। ਟੀਮ ਨੇ ਅਬੋਹਰ ਰੋਡ ਬਾਈਪਾਸ ‘ਤੇ ਰਹਿਣ ਵਾਲੇ ਵਿਅਕਤੀ ਤੋਂ ਕਾਫੀ ਦੇਰ ਤੱਕ ਪੁੱਛਗਿੱਛ ਕੀਤੀ। ਇਸ ਤੋਂ ਇਲਾਵਾ ਫਿਰੋਜ਼ਪੁਰ ਦੇ ਤਲਵੰਡੀ ਭਾਈ ਇਲਾਕੇ ਵਿੱਚ ਵੀ ਛਾਪੇਮਾਰੀ ਕੀਤੀ ਗਈ। ਇੱਥੋਂ ਦੇ ਕਰੀਬ 5 ਪਿੰਡਾਂ ਵਿੱਚੋਂ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਪੰਜਾਬ ਤੇ ਹਰਿਆਣਾ ਵਿੱਚ ਵੱਡੀਆਂ ਵਾਰਦਾਤਾਂ ਹੋਣ ਦਾ ਸ਼ੱਕ

ਦੱਸ ਦਈਏ ਕਿ KTF ਲਈ ਫੰਡ ਇਕੱਠਾ ਕਰਨ ਤੋਂ ਇਲਾਵਾ, ਇਹ ਛਾਪੇ ਸਰਹੱਦ ਪਾਰ ਤੋਂ ਹਥਿਆਰਾਂ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦੀ ਤਸਕਰੀ ਦੀ ਸਾਜ਼ਿਸ਼ ਵਿੱਚ ਸ਼ਾਮਲ ਲੋਕਾਂ ‘ਤੇ ਵੀ ਹੋਏ ਹਨ ਸੂਤਰਾਂ ਅਨੁਸਾਰ ਕੇਟੀਐਫ ਪੰਜਾਬ ਅਤੇ ਹਰਿਆਣਾ ਵਿੱਚ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਸੀ। ਜਿਸ ਵਿੱਚ ਧਮਾਕਿਆਂ ਤੋਂ ਲੈ ਕੇ ਟਾਰਗੇਟ ਕਿਲਿੰਗ ਤੱਕ ਸ਼ਾਮਲ ਹਨ। ਉਨ੍ਹਾਂ ਦੀ ਯੋਜਨਾ ਨੂੰ ਡੀਕੋਡ ਕਰਨ ‘ਤੇ NIA ਨੂੰ ਪਤਾ ਲੱਗਾ ਕਿ ਕਈ ਸਥਾਨਕ ਲੋਕ ਉਨ੍ਹਾਂ ਨੂੰ ਫੰਡਿੰਗ ਕਰ ਰਹੇ ਹਨ।  ਇਸ ਦੇ ਨਾਲ ਹੀ ਕਈ ਲੋਕ ਸਰਹੱਦ ਪਾਰੋਂ ਖਾਸ ਕਰਕੇ ਪਾਕਿਸਤਾਨ ਤੋਂ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਵਿੱਚ ਮਦਦ ਕਰ ਰਹੇ ਹਨ। ਜਿਸ ਤੋਂ ਬਾਅਦ KTF ਨਾਲ ਸਬੰਧਤ ਸ਼ੱਕੀ ਵਿਅਕਤੀਆਂ ‘ਤੇ ਨਾਲ ਹੀ ਛਾਪੇਮਾਰੀ ਕੀਤੀ ਗਈ।

hacklink al hack forum organik hit kayseri escort deneme bonusu veren siteler deneme bonusu veren siteler canlı casino siteleri grandpashabet grandpashabet mariobet girişMostbetdeneme bonusu veren sitelerMostbetSnaptikgrandpashabetgrandpashabetmarsbahisSekabetbets10Paribahisbahsegel yeni girişbetsatcasibom güncel girişcasibom 887 com girisbahiscasino girişmatadorbetgamdom girişmobil ödeme bozdurmabeymenslotmarsbahis