ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ 1.50 ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਮਿਲੇਗੀ। ਮਾਨ ਨੇ ਕਿਹਾ ਕਿ ਸਰਕਾਰ ਛੇਤੀ ਹੀ ਗੋਇੰਦਵਾਲ ਸਾਹਿਬ ਵਾਲਾ ਥਰਮਲ ਪਲਾਂਟ ਖ਼ੀਰਦੇਗੀ।
ਮਾਨ ਨੇ ਕਿਹ ਕਿ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਖਰੀਦਣ ਲਈ ਬੋਲੀ ਲਾਵੇਗੀ। ਉਨ੍ਹਾਂ ਕਿਹਾ ਕਿ ਇਹ ਵਿਲੱਖਣ ਅਤੇ ਪਹਿਲੀ ਵਾਰ ਹੈ ਸੂਬਾ ਸਰਕਾਰ ਪ੍ਰਾਈਵੇਟ ਪਲਾਂਟ ਖ਼ਰੀਦੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਕੋਲ ਕੋਲੇ ਦੀ ਕਾਫ਼ੀ ਸਪਲਾਈ ਹੈ ਜਿਸ ਰਾਹੀਂ ਇਸ ਪਲਾਂਟ ਨੂੰ ਕਾਰਗਰ ਢੰਗ ਨਾਲ ਚਲਾਇਆ ਜਾ ਸਕਦਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲਾਂ ਸਰਕਾਰਾਂ ਸਰਕਾਰੀ ਥਾਵਾਂ ਨੂੰ ਵੇਚ ਦਿੰਦੀਆਂ ਸੀ ਪਰ ਹੁਣ ਪੰਜਾਬ ਵਿੱਚ ਉਲਟੀ ਗੰਗਾ ਵਹੇਗੀ, ਪੰਜਾਬ ਸਰਕਾਰ ਗੋਇੰਦਵਾਲ ਸਾਹਿਬ ਵਾਲਾ ਥਰਮਲ ਪਲਾਂਟ ਖ਼ਰੀਦੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਿਜਲੀ ਸਸਤੀ ਮਿਲੇਗੀ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਕਾਸ਼ਤ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਕੋਲ ਪਹਿਲਾਂ ਹੀ 52 ਦਿਨਾਂ ਦਾ ਕੋਲੇ ਦਾ ਭੰਡਾਰ ਹੈ, ਇਸ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕੀਤੀ ਜਾਵੇਗੀ।