ਦਿੱਲੀ ਆਰਡੀਨੈਂਸ ਖਿਲਾਫ਼ ਪੰਜਾਬ ਸਰਕਾਰ ਨੇ ਬੁਲਾਇਆ ਵਿਸ਼ੇਸ਼ ਸੈਸ਼ਨ, ਕੇਜਰੀਵਾਲ ਵੀ ਹੋਣਗੇ ਮੌਜੂਦ!

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ 19 ਅਤੇ 20 ਜੂਨ ਨੂੰ ਹੋਣ ਵਾਲੇ ਵਿਸ਼ੇਸ਼ ਇਜਲਾਸ ਦੌਰਾਨ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਅਧਿਕਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਸਬੰਧੀ ਲਿਆਂਦੇ ਆਰਡੀਨੈਂਸ ਦੀ ਨਿਖੇਧੀ ਦਾ ਮਤਾ ਲਿਆਂਦਾ ਜਾਵੇਗਾ ਨਿੰਦਾ ਮਤਾ 20 ਜੂਨ ਨੂੰ ਪੇਸ਼ ਕੀਤਾ ਜਾਵੇਗਾ

ਸੂਤਰਾਂ ਦੀ ਮੰਨੀਏ ਤਾਂ ਇਸ ਮਤੇ ਦੌਰਾਨ ਅਰਵਿੰਦ ਕੇਜਰੀਵਾਲ ਵੀ ਸਦਨ ਮੌਜੂਦ ਰਹਿਣਗੇ। ਇਹ ਪਹਿਲੀ ਵਾਰ ਹੋਵੇਗਾ ਕਿ ਕਿਸੇ ਹੋਰ ਸੂਬੇ ਦੇ ਮੁੱਖ ਮੰਤਰੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਹਾਜ਼ਰ ਹੋਣਗੇਦੂਜੇ ਪਾਸੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਕਾਂਗਰਸ ਆਰਡੀਨੈਂਸ ਖਿਲਾਫ ਆਮ ਆਦਮੀ ਪਾਰਟੀ ਦਾ ਸਮਰਥਨ ਨਹੀਂ ਕਰੇਗੀ ਪੰਜਾਬ ਅਤੇ ਦਿੱਲੀ ਇਕਾਈ ਦਾ ਹੀ ਦਬਾਅ ਹੈ ਕਿ ਕਾਂਗਰਸੀ ਆਗੂਆਂ ਨੇ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਕਰਨ ਦਾ ਅਜੇ ਸਮਾਂ ਨਹੀਂ ਦਿੱਤਾ ਹੈ ਇਸ ਦੇ ਨਾਲ ਹੀ ਇਹ ਵੀ ਦੇਖਣਾ ਹੋਵੇਗਾ ਕਿ ਸਦਨ ਕਾਂਗਰਸ ਦਾ ਕੀ ਸਟੈਂਡ ਹੈ

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਿਸ਼ੇਸ਼ ਇਜਲਾਸ ਦੀਆਂ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਇਸ ਦੌਰਾਨ ਡੀਜੀਪੀ ਦੀ ਨਿਯੁਕਤੀ ਸਬੰਧੀ ਪੁਲਿਸ ਐਕਟ 2007 ਵਿੱਚ ਸੋਧ ਕੀਤੀ ਜਾਵੇਗੀ ਇਸ ਤੋਂ ਇਲਾਵਾ ਵਿਧਾਨ ਸਭਾ ਸੋਧ ਬਿੱਲ ਲਿਆਂਦਾ ਜਾ ਸਕਦਾ ਹੈ ਹਾਲਾਂਕਿ ਅਧਿਕਾਰੀ ਇਸ ਮਾਮਲੇ ਕੁਝ ਵੀ ਬੋਲਣ ਤੋਂ ਗੁਰੇਜ਼ ਕਰ ਰਹੇ ਹਨ