ਪੰਜਾਬ ਵਿਚ ਬਦਲਿਆ ਮੌਸਮ ਦਾ ਮਿਜ਼ਾਜ਼, ਜਲੰਧਰ-ਲੁਧਿਆਣਾ ਸਣੇ ਕਈ ਜ਼ਿਲ੍ਹਿਆਂ ‘ਚ ਪਿਆ ਭਾਰੀ ਮੀਂਹ

ਪਿਛਲੇ ਦਸ ਦਿਨਾਂ ਤੋਂ ਲੂ ਤੇ ਗਰਮੀ ਝੇਲ ਰਹੇ ਸੂਬੇ ਦੇ ਲੋਕਾਂ ਨੂੰ ਅੱਜ ਕੁਝ ਰਾਹਤ ਮਹਿਸੂਸ ਹੋਈ ਲੁਧਿਆਣਾ, ਹੁਸ਼ਿਆਰਪੁਰ, ਪਟਿਆਲਾ, ਅੰਮ੍ਰਿਤਸਰ ਤੇ ਜਲੰਧਰ ਸਣੇ ਕਈ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪਿਆ

ਜਲੰਧਰ ਵਿਚ ਲਗਭਗ 3.30 ਵਜੇ ਤੋਂ ਮੀਂਹ ਪੈ ਰਿਹਾ ਹੈ। ਹੁਸ਼ਿਆਰਪੁਰ ਵਿਚ ਵੀ ਕਈ ਇਲਾਕਿਆਂ ਵਿਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਲੁਧਿਆਣਾ ਤੇ ਅੰਮ੍ਰਿਤਸਰ ਵਿਚ 4mm, ਪਟਿਆਲਾ 9mm ਤੇ ਫਤਿਹਗੜ੍ਹ ਸਾਹਿਬ ਵਿਚ 6.5 ਐੱਮਐੱਮ ਮੀਂਹ ਦਰਜ ਕੀਤਾ ਗਿਆ

ਮੌਸਮ ਵਿਭਾਗ ਨੇ ਅੱਜ ਮੀਂਹ ਦੀ ਸੰਭਾਵਨਾ ਪ੍ਰਗਟਾਈ ਸੀ ਵਿਭਾਗ ਦੇ ਪੂਰਬ ਅਨੁਮਾਨ ਮੁਤਾਬਕ ਪੰਜਾਬ ਵਿਚ ਇਕ ਵਾਰ ਫਿਰ ਚੋਂ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ ਜਿਸ ਦੇ ਚੱਲਦੇ 18 ਜੂਨ ਤੱਕ ਪੰਜਾਬ ਵਿਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ

ਮੌਸਮ ਵਿਭਾਗ ਨੇ 17 ਤੇ 18 ਜੂਨ ਨੂੰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਤੇ ਕਈ ਜ਼ਿਲ੍ਹਿਆਂ ਵਿਚ ਸਾਧਾਰਨ ਤੋਂ ਭਾਰੀ ਮੀਂਹ ਤੇ ਗੜ੍ਹੇਮਾਰੀ ਦੀ ਸੰਭਾਵਨਾ ਪ੍ਰਗਟਾਈ ਹੈ ਇਸ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ