ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ‘ਚ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਸੋਧ ਬਿੱਲ 2023 ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ ਕੇਂਦਰ ਵੱਲੋਂ ਪੰਜਾਬ ਦੇ ਫੰਡ ਰੋਕਣ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ।
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋਣ ਲੱਗਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਵਾਲ ਖੜ੍ਹਾ ਕੀਤਾ ਕਿ ਸੈਸ਼ਨ ਕਿਸ ਮਕਸਦ ਲਈ ਬੁਲਾਇਆ ਜਾਵੇ, ਇਸ ਬਾਰੇ ਸਾਨੂੰ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਆਪਰੇਸ਼ਨ ਲੋਟਸ ਬਾਰੇ ਵੀ ਚਰਚਾ ਕੀਤੀ ਜਾਵੇ।