ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ETO ਪਹੁੰਚਣਗੇ। ਉਹ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਲੁਧਿਆਣਾ-ਚੰਡੀਗੜ੍ਹ ਰੋਡ ਤੋਂ ਸ੍ਰੀ ਦੇਗਸਰ ਸਾਹਿਬ (ਸ੍ਰੀ ਕਟਾਣਾ ਸਾਹਿਬ) ਤੱਕ ਸੜਕ ਨਿਰਮਾਣ ਦੇ ਕੰਮ ਦਾ ਨੀਂਹ ਪੱਥਰ ਰੱਖਣਗੇ। ਇਹ ਸੜਕ ਪਿਛਲੇ ਕਈ ਸਾਲਾਂ ਤੋਂ ਖਸਤਾ ਹਾਲਤ ਵਿੱਚ ਸੀ।
ਇਲਾਕਾ ਨਿਵਾਸੀਆਂ ਨੇ ਕਈ ਸਿਆਸੀ ਪਾਰਟੀਆਂ ਖ਼ਿਲਾਫ਼ ਧਰਨੇ ਵੀ ਦਿੱਤੇ ਸਨ ਪਰ ਹੁਣ ਵਿਧਾਇਕ ਮੁੰਡੀਆਂ ਵੱਲੋਂ ਇਸ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਪਿੰਡ ਬੁਟਾਹਰੀ ਦੇ ਪੁੱਲ ਨੇੜੇ ਬੀਜਾ-ਪਾਇਲ-ਰਾੜਾ-ਜਗੇੜਾ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਮੰਤਰੀ ਹਰਭਜਨ ਸਿੰਘ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ।