ਗਾਇਕ ਕਰਨ ਔਜਲਾ ਦੀ ਜ਼ਿੰਦਗੀ ‘ਤੇ ਬਣੇਗੀ ਡਾਕਿਊਮੈਂਟਰੀ

Documentary : ਆਪਣੀ ਦਮਦਾਰ ਆਵਾਜ਼ ਦੇ ਸਦਕਾ ਕਰਨ ਔਜਲਾ ਪੰਜਾਬੀ ਇੰਡਸਟਰੀ ਦੇ ਰੌਕਸਟਾਰ ਬਣੇ ਹਨ। ਇਹ ਅਕਸਰ ਆਪਣੀ ਪ੍ਰੋਫ਼ੈਸ਼ਨਲ ਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿਚ ਰਹਿੰਦੇ ਹਨ। ਇਨ੍ਹਾਂ ਦਾ ਗਾਇਆ ਹਰ ਗੀਤ ਸੁਪਰਹਿੱਟ ਸਾਬਿਤ ਹੁੰਦਾ ਹੈ। ਕਰਨ ਔਜਲਾ ਅੱਜ ਜਿਸ ਮੁਕਾਮ ‘ਤੇ ਹਨ, ਉਨ੍ਹਾਂ ਨੇ ਇੱਥੇ ਤੱਕ ਪਹੁੰਚਣ ਲਈ ਸਖ਼ਤ ਮਿਹਨਤ ਕੀਤੀ ਹੈ।

ਕਰਨ ਔਜਲਾ ਦੀ ਡਾਕਿਊਮੈਂਟਰੀ ਦਾ ਐਲਾਨ

ਹਾਲ ਹੀ ‘ਚ ਕਰਨ ਔਜਲਾ ਦਾ ਨਵਾਂ ਗੀਤ ‘ਐਡਮਾਇਰਿੰਗ ਯੂ’ ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਖੂਬ ਪਿਆਰ ਮਿਲ ਰਿਹਾ ਹੈ। ਹਾਲ ਹੀ ‘ਚ ਕਰਨ ਔਜਲਾ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਜਾਣ ਕੇ ਉਨ੍ਹਾਂ ਨੂੰ ਚਾਹੁਣ ਵਾਲਿਆਂ ਦੇ ਚਿਹਰੇ ‘ਤੇ ਨੂਰ ਆ ਜਾਵੇਗਾ। ਦਰਅਸਲ, ਕਰਨ ਔਜਲਾ ਦੀ ਡਾਕਿਊਮੈਂਟਰੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਖ਼ਾਸ ਗੱਲ ਇਹ ਹੈ ਕਿ ਇਸ ਡਾਕਿਊਮੈਂਟਰੀ ‘ਚ ਕਰਨ ਔਜਲਾ ਦੇ ਫੈਨਜ਼ ਵੀ ਨਜ਼ਰ ਆਉਣਗੇ ਪਰ ਇਹ ਮੌਕਾ ਸਿਰਫ਼ ਉਨ੍ਹਾਂ ਦੇ ਖ਼ਾਸ ਫੈਨਜ਼ ਨੂੰ ਹੀ ਮਿਲ ਰਿਹਾ ਹੈ।

ਫੈਨਜ਼ ਨੂੰ ਵੀ ਮਿਲੇਗਾ ਫੀਚਰ ਕਰਨ ਦਾ ਮੌਕਾ

ਖ਼ਬਰਾਂ ਹਨ ਕਿ ਜਿਹੜੇ ਲੋਕਾਂ ਨੇ ਕਰਨ ਔਜਲਾ ਦੇ ਟੈਟੂ ਆਪਣੇ ਸਰੀਰਾਂ ‘ਤੇ ਬਣਵਾਏ ਹਨ, ਉਨ੍ਹਾਂ ਫੈਨਜ਼ ਨੂੰ ਡਾਕਿਊਮੈਂਟਰੀ ‘ਚ ਫੀਚਰ ਕਰਨ ਦਾ ਮੌਕਾ ਮਿਲੇਗਾ। ਇਸ ਗੱਲ ਦੀ ਜਾਣਕਾਰੀ ਕਰਨ ਔਜਲਾ ਦੇ ਮੈਨੇਜਰ ਦੀਪ ਰੇਹਾਨ ਨੇ ਦਿੱਤੀ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸ਼ੇਅਰ ਕਰਦਿਆਂ ਫੈਨਜ਼ ਨੂੰ ਕਰਨ ਔਜਲਾ ਦੇ ਟੈਟੂਆਂ ਦੀਆਂ ਤਸਵੀਰਾਂ ਖਿੱਚ ਕੇ ਭੇਜਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਨਾਲ ਇੱਕ ਮੇਲ ਆਈਡੀ ਵੀ ਸਾਂਝੀ ਕੀਤੀ ਗਈ ਹੈ।

ਜਸਕਰਨ ਸਿੰਘ ਔਜਲਾ ਤੋਂ ਬਣੇ ਕਰਨ ਔਜਲਾ

ਕਰਨ ਔਜਲਾ ਦਾ ਅਸਲੀ ਨਾਂ ਜਸਕਰਨ ਸਿੰਘ ਔਜਲਾ ਹੈ। ਉਨ੍ਹਾਂ ਨੇ ਇੰਡਸਟਰੀ ‘ਚ ਆਉਣ ਤੋਂ ਪਹਿਲਾਂ ਆਪਣਾ ਨਾਂ ਕਰਨ ਔਜਲਾ ਰੱਖਿਆ। ਔਜਲਾ ਦਾ ਜਨਮ 18 ਜਨਵਰੀ 1997 ਨੂੰ ਲੁਧਿਆਣਾ ਦੇ ਪਿੰਡ ਘੁਰਾਲਾ ‘ਚ ਹੋਇਆ ਸੀ। ਕਰਨ ਔਜਲਾ ਦੇ ਮਾਪਿਆਂ ਦੀ ਮੌਤ ਉਦੋਂ ਹੋਈ, ਜਦੋਂ ਉਹ ਮਹਿਜ਼ 9 ਸਾਲ ਦੇ ਸੀ। ਇਹ ਕਰਨ ਔਜਲਾ ਲਈ ਬਹੁਤ ਵੱਡਾ ਝਟਕਾ ਸੀ। ਮਾਪਿਆਂ ਦੀ ਮੌਤ ਤੋਂ ਬਾਅਦ ਕਰਨ ਔਜਲਾ ਨੂੰ ਉਨ੍ਹਾਂ ਦੇ ਚਾਚਾ ਅਤੇ ਭੈਣਾਂ ਨੇ ਪਾਲਿਆ।

ਬਚਪਨ ਤੋਂ ਲਿਖਣ ਦਾ ਸ਼ੌਕ

ਕਰਨ ਔਜਲਾ ਨੂੰ ਬਚਪਨ ਤੋਂ ਹੀ ਲਿਖਣ ਦਾ ਸ਼ੌਕ ਸੀ। ਉੇਹ ਹਮੇਸ਼ਾ ਕੁੱਝ ਨਾ ਕੁੱਝ ਲਿਖਦੇ ਰਹਿੰਦੇ ਸਨ। ਇਸ ਤੋਂ ਬਾਅਦ ਛੋਟੀ ਜਿਹੀ ਉਮਰ ਤੋਂ ਹੀ ਕਰਨ ਔਜਲਾ ਗੀਤ ਲਿਖਣ ਲੱਗ ਪਏ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਇੱਕ ਵਿਆਹ ਦੇ ਫ਼ੰਕਸ਼ਨ ‘ਚ ਗਾਇਕ ਜੱਸੀ ਗਿੱਲ ਨਾਲ ਹੋਈ। ਹਾਲਾਂਕਿ ਇਹ ਮੁਲਾਕਾਤ ਪ੍ਰੋਫ਼ੈਸ਼ਨਲ ਨਹੀਂ ਸੀ। ਇਸ ਤੋਂ ਬਾਅਦ ਔਜਲਾ ਆਪਣੀ ਪੜ੍ਹਾਈ ਪੂਰੀ ਕਰਨ ਲਈ ਕੈਨੇਡਾ ਚਲੇ ਗਏ।

ਇਸ ਗੀਤ ਨਾਲ ਰਾਤੋਂ-ਰਾਤ ਬਣਿਆ ਸਟਾਰ

ਸਾਲ 2016 ਵਿਚ ਕਰਨ ਔਜਲਾ ਨੇ ਮੁੜ ਗੀਤ ਗਾਇਆ, ਜਿਸ ਦਾ ਨਾਂ ‘ਪ੍ਰਾਪਰਟੀ ਆਫ਼ ਪੰਜਾਬ’ ਸੀ। ਇਸ ਗੀਤ ਨੂੰ ਵੀ ਸਫ਼ਲਤਾ ਨਹੀਂ ਮਿਲ ਸਕੀ। ਇਸ ਤੋਂ ਬਾਅਦ ਔਜਲਾ ਨੇ ਰੈਪਰ ਬਣਨ ਦਾ ਫ਼ੈਸਲਾ  ਲਿਆ ਅਤੇ ਉਹ ਗਾਣਿਆਂ ਵਿਚ ਰੈਪ ਕਰਨ ਲੱਗੇ। ਉਨ੍ਹਾਂ ਦੀ ਰੈਪ ਗਾਇਕੀ ਨੂੰ ਕਾਫ਼ੀ ਪਸੰਦ ਕੀਤਾ ਜਾਣ ਲੱਗ ਪਿਆ। ਇਸ ਤੋਂ ਬਾਅਦ ਸਾਲ 2018 ਵਿਚ ਕਰਨ ਔਜਲਾ ਨੇ ‘ਡੋਂਟ ਵਰੀ’ ਗਾਣਾ ਗਾਇਆ। ਇਸ ਗੀਤ ਨੇ ਰਾਤੋਂ-ਰਾਤ ਕਰਨ ਔਜਲਾ ਨੂੰ ਪੰਜਾਬੀ ਇੰਡਸਟਰੀ ਦਾ ਸਟਾਰ ਬਣਾ ਦਿੱਤਾ। ਇਸ ਤੋਂ ਬਾਅਦ ਕਰਨ ਔਜਲਾ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ। ਇਸ ਤੋਂ ਬਾਅਦ ਇੱਕ-ਇੱਕ ਕਰਕੇ ਔਜਲਾ ਦੇ ਸੁਪਰਹਿੱਟ ਗੀਤ ਆਉਂਦੇ ਰਹੇ। ‘ਡੋਂਟ ਲੁੱਕ’, ‘ਡੋਂਟ ਵਰੀ’, ‘ਚਿੱਟਾ ਕੁੜਤਾ’, ‘ਨੋ ਨੀਡ’, ‘ਝਾਂਜਰ’, ‘ਅਲਕੋਹਲ’ ਵਰਗੇ ਗੀਤ ਯਾਦਗਾਰੀ ਬਣ ਗਏ।

hacklink al hack forum organik hit deneme bonusu veren sitelerMostbetdeneme bonusu veren sitelermariobet girişMostbetistanbul escortsacehgroundsnaptikacehgroundvaycasinoGrandpashabetGrandpashabetkingbettinggüvenilir medyumlarİzmir escortKuşadası escortİzmit escortbetturkeyxslotzbahismarsbahis mobile girişpadişahbetsekabetbahsegel mobile girişonwinsahabetcasibomcasibomcasibom1xbetpusulabetcasibompashagaming mobil giriştimebet mobil girişcasibomelizabet girişbettilt giriş 623deneme pornosu 2025betzulanakitbahisbetturkeyKavbet girişstarzbetstarzbet twittermatadorbet twittercasibomcasibom girişcasibomcasibomcasibombets10bets10 giriş