ਮੋਹਾਲੀ ‘ਚ ਸਿੱਖ ਕੈਦੀਆਂ (ਬੰਦੀ ਸਿੰਘਾਂ) ਦੀ ਰਿਹਾਈ ਲਈ ਪਿਛਲੇ ਕਈ ਮਹੀਨਿਆਂ ਤੋਂ ਕੌਮੀ ਇਨਸਾਫ ਮੋਰਚਾ ਦਾ ਧਰਨਾ ਚੱਲ ਰਿਹਾ ਹੈ। ਇਸੇ ਦੌਰਾਨ ਕੌਮੀ ਇਨਸਾਫ਼ ਮੋਰਚਾ (KIM) ਨੇ ਆਜ਼ਾਦੀ ਦਿਵਸ ਮੌਕੇ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਕੇਆਈਐਮ ਨੇ ਕਿਹਾ ਕਿ ਖਾਲਿਸਤਾਨ ਪੱਖੀ ਸਮੂਹ ਦੇ ਮੈਂਬਰ 15 ਅਗਸਤ ਨੂੰ ਆਜ਼ਾਦੀ ਦਿਵਸ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ ਕਰਨਗੇ ਜੋ ਪਹਿਲਾਂ ਹੀ ਆਪਣੀ ਸਜ਼ਾ ਕੱਟ ਚੁੱਕੇ ਹਨ।
ਇਸ ਐਲਾਨ ਤੋਂ ਬਾਅਦ ਚੰਡੀਗੜ੍ਹ ਤੇ ਮੋਹਾਲੀ ਪੁਲਿਸ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਖ਼ਾਸ ਤੌਰ ‘ਤੇ ਸੈਕਟਰ 52-53 ਲਾਈਟ ਪੁਆਇੰਟ ‘ਤੇ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਸੜਕ ਦੇ ਇੱਕ ਹਿੱਸੇ ਨੂੰ ਜਾਮ ਕਰ ਦਿੱਤਾ ਹੈ।
ਫਰਵਰੀ ਵਿੱਚ ਵੀ ਹੋਇਆ ਸੀ ਪ੍ਰਦਰਸ਼ਨ
ਹਾਸਲ ਜਾਣਕਾਰੀ ਮੁਤਾਬਕ ਸੁਰੱਖਿਆ ਵਧਾਉਣ ਦਾ ਫੈਸਲਾ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਤੇ ਇਲਾਕੇ ਵਿੱਚ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਲਿਆ ਗਿਆ ਹੈ। ਦੱਸਣਯੋਗ ਹੈ ਕਿ ਇਸ ਸਾਲ ਦੇ ਸ਼ੁਰੂ ਵਿੱਚ ਫਰਵਰੀ ਵਿੱਚ ਬੰਦੀ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ ਸੀ। ਇਸ ਦੌਰਾਨ ਚੰਡੀਗੜ੍ਹ-ਮੋਹਾਲੀ ਸਰਹੱਦ ਨੇੜੇ ਵਾਪਰੀ ਇਸ ਘਟਨਾ ਵਿੱਚ 33 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਤੇ ਪੁਲਿਸ ਦੀਆਂ ਦਰਜਨਾਂ ਗੱਡੀਆਂ ਨੁਕਸਾਨੀਆਂ ਗਈਆਂ ਸੀ।
ਕਿਸ ਦੀ ਰਿਹਾਈ ਦੀ ਕਰ ਰਹੇ ਮੰਗ?
ਦੱਸਣਯੋਗ ਹੈ ਕਿ ਗਰੁੱਪ ਦੇ ਮੈਂਬਰ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਈ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਜਿਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਅਤੇ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਸਣੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ।