ਧੁੰਦ ‘ਚ ਐਕਸੀਡੈਂਟਾਂ ‘ਤੇ ਲੱਗੇਗੀ ਬ੍ਰੇਕ!

ਪੰਜਾਬ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਤੇ ਬਿਹਤਰ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/ ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਹ ਇੱਥੇ ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਤੇ ਜ਼ਿਲ੍ਹਾ ਮੰਡੀ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਬੋਰਡ ਦੇ ਨਾਲ ਮੰਡੀ ਬੋਰਡ ਦੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ 13,832 ਲਿੰਕ ਸੜਕਾਂ ਦੀ ਸ਼ਨਾਖਤ ਕਰਕੇ 132.65 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜਕਾਂ ‘ਤੇ ਸੁਰੱਖਿਆ ਸਾਈਨਜ਼ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਨੂੰ ਧੁੰਦ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ।

ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਨਵੇਂ ਸ਼ੈੱਡਾਂ ਤੇ ਫੜ੍ਹਾਂ ਦੀ ਉਸਾਰੀ ਅਤੇ ਹੋਰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਖਾਲੀ ਪਏ ਫਲੈਟਾਂ ਦੀ ਅਲਾਟਮੈਂਟ, ਮੰਡੀਆਂ ਵਿੱਚ ਏਟੀਐਮ ਬੂਥ ਲਾਉਣ, ਖਾਲੀ ਪਏ ਸ਼ੈੱਡਾਂ ਨੂੰ ਹੋਰ ਕੰਮਾਂ ਵਾਸਤੇ ਵਰਤਣ ਸਮੇਤ ਕਈ ਉਪਰਾਲੇ ਕੀਤੇ ਜਾ ਰਹੇ ਹਨ।

ਪਿੰਡਾਂ ਦੀਆਂ ਲਿੰਕ ਸੜਕਾਂ ਸਬੰਧੀ ਸਟੇਟ ਨੋਡਲ ਅਫ਼ਸਰ-ਕਮ-ਮੁੱਖ ਇੰਜੀਨੀਅਰ ਜਤਿੰਦਰ ਸਿੰਘ ਭੰਗੂ ਨੇ ਦੱਸਿਆ ਕਿ 18 ਫੁੱਟ ਅਤੇ 16 ਫੁੱਟ ਚੌੜੀਆਂ ਲਿੰਕ ਸੜਕਾਂ ਉੱਤੇ ਸੈਂਟਰ ਲਾਈਨ, ਤਿੱਖੇ ਮੋੜਾਂ ‘ਅਤੇ ਕਰਵਜ ਤੇ ਸੜਕ ਦੇ ਦੋਵੇਂ ਕਿਨਾਰਿਆਂ ‘ਤੇ ਚਿੱਟੀਆਂ ਪੱਟੀਆਂ, ਚੇਤਾਵਨੀ ਸੰਕੇਤ, ਸਾਵਧਾਨੀ ਵਾਲੇ ਸਾਈਨ ਬੋਰਡ ਅਤੇ ਸੂਚਨਾ ਬੋਰਡ ਵੀ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸੰਭਾਵਿਤ ਖ਼ਤਰੇ ਵਾਲੇ ਮੋੜਾਂ ਅਤੇ ਪੁਲਾਂ ਦੇ ਦੋਵੇਂ ਪਾਸੇ ਰੋਡ ਸਟੱਡਸ (ਕੈਟ ਆਈਜ਼) ਦੇ ਨਾਲ ਨਾਲ ਲਿੰਕ ਸੜਕਾਂ ’ਤੇ ਪੈਂਦੇ ਸਕੂਲਾਂ ਅਤੇ ਹਸਪਤਾਲਾਂ ਸਾਹਮਣੇ ਰੰਬਲ ਸਟਰਿੱਪਸ ਬਣਾਈਆਂ ਜਾ ਰਹੀਆਂ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਸਟਾਫ਼ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਤੇ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਕਿਹਾ। ਮੀਟਿੰਗ ਵਿੱਚ ਇੰਜੀਨੀਅਰ-ਇਨ-ਚੀਫ਼ ਗੁਰਦੀਪ ਸਿੰਘ ਤੇ ਬੋਰਡ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

hacklink al hack forum organik hit kayseri escort Mostbettiktok downloadergrandpashabetgrandpashabetjojobetcenabetjojobet 1019bahiscasinobetwoongamdom girişultrabetsapanca escortlidodeneme bonusu veren sitelertambetpadişahbet giriş