05/18/2024 10:06 AM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 22 ਸਤੰਬਰ ਨੂੰ ਸ਼ਰਧਾ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ: ਜੱਸਲ

ਵਿਆਹ ਪੁਰਬ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ* ਸਲਾਨਾ ਜੋੜ ਮੇਲਾ 21ਸਤੰਬਰ ਤੋ 23ਸਤੰਬਰ ਤੱਕ ਮਨਾਇਆ ਜਾਵੇਗਾ

ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਪੰਥ ਦੀ ਸਿਰਮੌਰ ਸੰਸਥਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ 22 ਸਤੰਬਰ ਦਿਨ ਸ਼ੁਕਰਵਾਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਬਹੁਤ ਸਰਧਾ ਸਤਿਕਾਰ ਤੇ ਉਤਸਾਹ ਨਾਲ ਮਨਾਇਆ ਜਾਵੇਗਾ।

ਉਕਤ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਦੀ ਧਾਰਮਿਕ ਸੇਵਾਦਾਰ ਨੁਮਾਇੰਦਗੀ ਕਰ ਰਹੇ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ: ਗੁਰਨਾਮ ਸਿੰਘ ਜੱਸਲ ਨੇ ਵਿਆਹ ਪੁਰਬ ਦੀਆਂ ਤਿਆਰੀਆਂ ਨੂੰ ਲੈਕੇ ਸ: ਗੁਰਵਿੰਦਰ ਸਿੰਘ ਤਲਵੰਡੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੇ ਸ: ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਸ੍ਰੀ ਸਤਿਕਰਤਾਰੀਆਂ ਸਾਹਿਬ ਨਾਲ਼ ਵਿਚਾਰਾਂ ਕਰਨ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਸਾਹਿਬਾਨ,ਸੇਵਾ ਸਭਾ ਸੁਸਾਇਟੀਆ,ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਵੱਲੋਂ ਵਿਆਹ ਪੁਰਬ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ । ਉਹਨਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸਲਾਨਾ ਜੋੜ ਮੇਲਾ 21 ਸਤੰਬਰ ਤੋਂ 23 ਸਤੰਬਰ ਤੱਕ ਮਨਾਇਆ ਜਾਵੇਗਾ। ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ: ਗੁਰਨਾਮ ਸਿੰਘ ਜੱਸਲ ਨੇ ਕਿਹਾ ਕਿ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਖੁਸ਼ੀ ਵਿੱਚ 20 ਸਤੰਬਰ ਨੂੰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿਨ੍ਹਾਂ ਦੇ ਭੋਗ ਗੁਰੂ ਸਾਹਿਬ ਜੀ ਦੇ ਵਿਆਹ ਪੁਰਬ ਵਾਲੇ ਦਿਨ 22 ਸਤੰਬਰ ਨੂੰ ਪੈਣਗੇ। ਉਨ੍ਹਾਂ ਦੱਸਿਆ ਕਿ 20 ਸਤੰਬਰ ਨੂੰ ਬਾਅਦ ਦੁਪਹਿਰ 2-00 ਵਜੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਤੋਂ ਸੰਗਤਾਂ ਦਾ ਜੱਥਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਵੇਗਾ।ਅੰਤ੍ਰਿਗ ਮੈਂਬਰ ਜ: ਜੱਸਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 21 ਸਤੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਵੇਰੇ 7- 00 ਵਜੇ ਮਹਾਨ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਆਰੰਭ ਹੋ ਕੇ ਬਟਾਲਾ ਵਿਖੇ ਰਾਤ ਨੂੰ ਪਹੁੰਚੇਗਾ। ਜ: ਜੱਸਲ ਨੇ ਦੱਸਿਆ ਕਿ ਵਿਆਹ ਪੁਰਬ ਨੂੰ ਸਚੁੱਜੇ ਢੰਗ ਨਾਲ ਮਨਾਉਣ ਲਈ ਜਲਦੀ ਹੀ ਵੱਖ-ਵੱਖ ਸੇਵਾ ਸਭਾ ਸੁਸਾਇਟੀਆ ਵਿਚਾਰਾਂ ਸਾਂਝੀਆਂ ਕਰਕੇ ਸੇਵਾਵਾਂ ਸੋਪੀਆਂ ਜਾਣਗੀਆ ਅਤੇ ਵੱਖ-ਵੱਖ ਵਲੰਟੀਅਰ ਟੀਮਾਂ ਬਣਾ ਕੇ ਡਿਊਟੀਆਂ ਲਗਾਈਆਂ ਜਾਣਗੀਆਂ।

ਜ: ਜਸੱਲ ਨੇ ਦੱਸਿਆ ਕਿ 22 ਸਤੰਬਰ ਦਿਨ ਸ਼ੁਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਹੁਰਾ ਘਰ ਇਤਿਹਾਸਕ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਬਟਾਲਾ ਤੋਂ ਸਵੇਰੇ 8 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਖ਼ਾਲਸਾਈ ਰਵਾਇਤਾਂ ਨਾਲ ਮਹਾਨ ਨਗਰ ਕੀਰਤਨ ਆਰੰਭ ਹੋਵੇਗਾ ਜੋ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ, ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ ਹੁੰਦਾ ਹੋਇਆ ਰਾਤ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਨਗਰ ਕੀਰਤਨ ਦੀ ਸੰਪੂਰਨਤਾ ਹੋਵੇਗੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ:ਗੁਰਵਿੰਦਰ ਸਿੰਘ ਤਲਵੰਡੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ,ਸ: ਕੁਲਵਿੰਦਰ ਸਿੰਘ ਸੈਦੋਵਾਲ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ,ਸ: ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਸ੍ਰੀ ਸਤਿਕਰਤਾਰੀਆਂ,ਸ :ਗੁਰਵਿੰਦਰ ਸਿੰਘ ਹੈਂਡ ਗ੍ਰੰਥੀ ਗੁਰਦੁਆਰਾ ਸ੍ਰੀ ਕੰਧ ਸਾਹਿਬ,ਸ: ਬਲਜਿੰਦਰ ਸਿੰਘ ਭੰਬੋਈ,ਸ: ਗੁਰਵਿੰਦਰ ਸਿੰਘ ਸੈਦਪੁਰ, ਸ: ਕਵਲਪ੍ਰੀਤ ਸਿੰਘ ਦੌਲਤਪੁਰ,ਸ: ਹਰਵਿੰਦਰ ਸਿੰਘ ਜਫਰਵਾਲ,ਸ: ਜਤਿੰਦਰ ਪਾਲ ਸਿੰਘ ਵਿੱਕੀ, ਸ੍ਰ: ਗੁਰਮੁੱਖ ਸਿੰਘ ਕਾਦੀਆਂ, ਆਦਿ ਹਾਜਰ ਸਨ।