ਮੋਗਾ ਦੇ ਨਵੇਂ ਮੇਅਰ ਬਲਜੀਤ ਸਿੰਘ ਚੰਨੀ ਨੇ ਮੇਅਰ ਦੀ ਚੋਣ ਜਿੱਤ ਲਈ ਹੈ। ਬਲਜੀਤ ਸਿੰਘ ਚੰਨੀ ਮੋਗਾ ਦੇ ਨਵੇਂ ਮੇਅਰ ਬਣੇ ਹਨ। ਆਮ ਆਦਮੀ ਪਾਰਟੀ ਨੇ ਉਨ੍ਹਾਂ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ।
ਉਥੇ ਹੀ ਡਵੀਜ਼ਨਲ ਕਮਿਸ਼ਨਰ ਮੋਗਾ ਪੁੱਜੇ। ਕਾਰਪੋਰੇਟਰਾਂ ਦਾ ਇੱਕ ਜੱਥਾ ਪੋਲਿੰਗ ਸਥਾਨ ‘ਤੇ ਪਹੁੰਚ ਗਿਆ। ਸੂਬੇ ਦਾ ਪਹਿਲਾ ਮੇਅਰ ਆਮ ਆਦਮੀ ਪਾਰਟੀ ਨੂੰ ਮਿਲਣ ਦੀ ਪੂਰੀ ਸੰਭਾਵਨਾ ਸੀ। ਇਹ ਚੋਣ ਸਵੇਰੇ 10 ਵਜੇ ਜ਼ਿਲ੍ਹਾ ਡੀਸੀ ਕੰਪਲੈਕਸ ਵਿੱਚ ਹੋਈ। ਇਸ ਵਿੱਚ 50 ਵਾਰਡ ਦੇ ਕੌਂਸਲਰ ਤੋਂ ਇਲਾਵਾ ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਅਤੇ ਜ਼ਿਲ੍ਹੇ ਦੇ ਸਮੂਹ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।