ਪੰਜਾਬੀ ਸਾਹਿਤ ਸੰਸਾਰ ਵਾਸਤੇ ਮਾੜੇ ਸਮੇਂ ਚੱਲ ਰਹੇ ਹਨ। ਕੁਝ ਦਿਨ ਪਹਿਲਾਂ ਦੇਸ ਰਾਜ ਕਾਲੀ ਤੁਰ ਗਿਆ ਤੇ ਹੁਣ ਗੀਤਕਾਰ ਹਰਜਿੰਦਰ ਬੱਲ। ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਸਿੱਧ ਗੀਤਕਾਰ ਅਤੇ ਗ਼ਜ਼ਲਕਾਰ ਹਰਜਿੰਦਰ ਸਿੰਘ ਬੱਲ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ।
ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸੀ
ਉਨ੍ਹਾਂ ਚੰਡੀਗੜ੍ਹ ਪੀਜੀਆਈ ‘ਚ ਆਪਣੇ ਆਖਰੀ ਸਾਹ ਲਏ। ਬੱਲ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਉਨ੍ਹਾਂ ਆਪਣਾ ਇਲਾਜ ਵਿਦੇਸ਼ ਅਤੇ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਵੀ ਕਰਵਾਇਆ ਸੀ। ਹਾਲਤ ਨਾਜ਼ੁਕ ਹੋਣ ਮਗਰੋਂ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਸੀ। ਹਰਜਿੰਦਰ ਸਿੰਘ ਬੱਲ ਨੇ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਕਈ ਗੀਤ ਦਿੱਤੇ ਹਨ, ਜੋ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਹਨ।
ਬੱਲ ਦੇ ਲਿਖੇ ਗੀਤਾਂ ਨੂੰ ਪੰਜਾਬ ਦੇ ਕਈ ਮਸ਼ਹੂਰ ਗਾਇਕਾਂ ਨੇ ਆਪਣੀ ਆਵਾਜ਼ ਦਿੱਤੀ