07/27/2024 1:37 PM

PM ਮੋਦੀ ਵਲੋਂ ਹਿੰਦੀ ਦਿਵਸ ‘ਤੇ ਦੇਸ਼ ਵਾਸੀਆਂ ਨੂੰ ਵਧਾਈ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਹਿੰਦੀ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਹਿੰਦੀ ਭਾਸ਼ਾ ਰਾਸ਼ਟਰੀ ਏਕਤਾ ਅਤੇ ਸਦਭਾਵਨਾ ਦੀ ਡੋਰ ਨੂੰ ਲਗਾਤਾਰ ਮਜ਼ਬੂਤ ਕਰਦੀ ਰਹੇਗੀ। ਪ੍ਰਧਾਨ ਮੰਤਰੀ ਮੋਦੀ ਨੇ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ ਕਿ ਮੇਰੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਹਿੰਦੀ ਦਿਵਸ ਦੀਆਂ ਦਿਲੋਂ ਸ਼ੁੱਭਕਾਮਨਾਵਾਂ।

ਮੇਰੀ ਕਾਮਨਾ ਹੈ ਕਿ ਹਿੰਦੀ ਭਾਸ਼ਾ ਰਾਸ਼ਟਰੀ ਏਕਤਾ ਅਤੇ ਸਦਭਾਵਨਾ ਦੀ ਡੋਰ ਨੂੰ ਲਗਾਤਾਰ ਮਜ਼ਬੂਤ ਕਰਦੀ ਰਹੇਗੀ। ਸਾਲ 1949 ਵਿਚ ਅੱਜ ਦੇ ਹੀ ਦਿਨ ਸੰਵਿਧਾਨ ਸਭਾ ਨੇ ਹਿੰਦੀ ਨੂੰ ਰਾਜ ਭਾਸ਼ਾ ਐਲਾਨ ਕੀਤਾ ਸੀ, ਇਸ ਲਈ ਭਾਰਤ ਵਿਚ ਹਰ ਸਾਲ 14 ਸਤੰਬਰ ਨੂੰ ਹਿੰਦੀ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ।