05/21/2024 1:00 PM

ਕੀ ਰਾਹੁਲ ਗਾਂਧੀ ਨੂੰ ਸ਼ਸ਼ੀ ਥਰੂਰ ਦੇਣਗੇ ਚੁਣੌਤੀ ? 17 ਅਕਤੂਬਰ ਨੂੰ ਕਾਂਗਰਸ ਪ੍ਰਧਾਨ ਦੀ ਚੋਣ

17 ਅਕਤੂਬਰ ਨੂੰ ਕਾਂਗਰਸ ਵਿੱਚ ਪ੍ਰਧਾਨ ਦੇ ਅਹੁਦੇ ਲਈ ਚੋਣ ਹੋਣੀ ਹੈ। ਕਾਂਗਰਸ ਨੇਤਾ ਅਤੇ ਤਿਰੂਵਨੰਤਪੁਰ ਤੋਂ ਸੰਸਦ ਮੈਂਬਰ ਸ਼ਸ਼ੀ ਥਰੂਰ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦੀਆਂ ਸੰਭਾਵਨਾਵਾਂ ਤਲਾਸ਼ ਰਹੇ ਹਨ। ਹਾਲਾਂਕਿ ਉਨ੍ਹਾਂ ਨੇ ਇਸ ‘ਤੇ ਅਜੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਹੈ। ਇਹ ਜਾਣਕਾਰੀ ਪੀਟੀਆਈ ਸੂਤਰਾਂ ਤੋਂ ਮਿਲੀ ਹੈ। ਸੂਤਰਾਂ ਮੁਤਾਬਕ ਸ਼ਸ਼ੀ ਥਰੂਰ ਨੇ ਅਜੇ ਆਪਣਾ ਮਨ ਨਹੀਂ ਬਣਾਇਆ ਹੈ ਪਰ ਉਹ ਇਸ ‘ਤੇ ਜਲਦ ਹੀ ਫੈਸਲਾ ਲੈ ਸਕਦੇ ਹਨ।

ਥਰੂਰ ਨੇ ਹਾਲਾਂਕਿ ਇਸ ਗੱਲ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਕੀ ਉਹ ਮੁਕਾਬਲੇ ‘ਚ ਹਿੱਸਾ ਲੈਣਗੇ ਜਾਂ ਨਹੀਂ। ਹਾਲਾਂਕਿ, ਉਨ੍ਹਾਂ ਨੇ ਮਲਿਆਲਮ ਰੋਜ਼ਾਨਾ ਮਾਥਰੂਭੂਮੀ ਵਿੱਚ ਇੱਕ ਲੇਖ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ “ਆਜ਼ਾਦ ਅਤੇ ਨਿਰਪੱਖ” ਚੋਣਾਂ ਦੀ ਮੰਗ ਕੀਤੀ ਹੈ। ਇਸ ਆਰਟੀਕਲ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਨੂੰ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀਆਂ ਇੱਕ ਦਰਜਨ ਸੀਟਾਂ ਲਈ ਵੀ ਚੋਣਾਂ ਦਾ ਐਲਾਨ ਕਰਨਾ ਚਾਹੀਦਾ ਹੈ।

ਸ਼ਸ਼ੀ ਥਰੂਰ ਕਾਂਗਰਸ ਦੇ G-23 ਨੇਤਾਵਾਂ ‘ਚ ਵੀ ਸ਼ਾਮਲ ਸੀ 

ਥਰੂਰ ਨੇ ਆਰਟੀਕਲ ਵਿੱਚ ਲਿਖਿਆ, “ਪਾਰਟੀ ਨੂੰ ਸੀਡਬਲਯੂਸੀ ਮੈਂਬਰ ਦੇ ਅਹੁਦੇ ਲਈ ਚੋਣ ਦਾ ਐਲਾਨ ਕਰਨਾ ਚਾਹੀਦਾ ਸੀ। ਏਆਈਸੀਸੀ ਅਤੇ ਪੀਸੀਸੀ ਮੈਂਬਰਾਂ ਨੂੰ ਇਹ ਚੁਣਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਕਿ ਪਾਰਟੀ ਦੇ ਇਨ੍ਹਾਂ ਅਹਿਮ ਅਹੁਦਿਆਂ ਦੀ ਅਗਵਾਈ ਕੌਣ ਕਰੇਗਾ। ਦੱਸ ਦੇਈਏ ਕਿ ਸ਼ਸ਼ੀ ਥਰੂਰ ਵੀ ਕਾਂਗਰਸ ਦੇ ਉਨ੍ਹਾਂ ਜੀ-23 ਨੇਤਾਵਾਂ ਵਿੱਚ ਸ਼ਾਮਲ ਸਨ ,ਜੋ ਪਾਰਟੀ ਵਿੱਚ ਸੰਗਠਨਾਤਮਕ ਬਦਲਾਅ ਦੀ ਮੰਗ ਕਰ ਰਹੇ ਹਨ।

ਨਵੇਂ ਪ੍ਰਧਾਨ ਦੀ ਚੋਣ ਕਾਂਗਰਸ ਨੂੰ ਮੁੜ ਸਰਗਰਮ ਕਰਨ ਦੀ ਦਿਸ਼ਾ ਵਿੱਚ ਸ਼ੁਰੂਆਤ

ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਨੇ ਲਿਖਿਆ, “ਫਿਰ ਵੀ, ਨਵੇਂ ਪ੍ਰਧਾਨ ਦੀ ਚੋਣ ਕਾਂਗਰਸ ਨੂੰ ਫ਼ਿਰ ਤੋਂ ਤਾਕਤ ਦੇਣ ਦੀ ਦਿਸ਼ਾ ਵਿੱਚ ਇੱਕ ਸ਼ੁਰੂਆਤ ਹੈ। ਥਰੂਰ ਨੇ ਇਹ ਵੀ ਕਿਹਾ ਹੈ ਕਿ ਚੋਣ ਦੇ ਹੋਰ ਲਾਭਕਾਰੀ ਪ੍ਰਭਾਵ ਵੀ ਹਨ , ਜਿਵੇਂ ਕਿ ਅਸੀਂ ਹਾਲ ਹੀ ਵਿੱਚ ਲੀਡਰਸ਼ਿਪ ਦੀ ਦੌੜ ਦੌਰਾਨ ਬ੍ਰਿਟਿਸ਼ ਕੰਜ਼ਰਵੇਟਿਵ ਪਾਰਟੀ ਵਿੱਚ ਵਿਸ਼ਵਵਿਆਪੀ ਦਿਲਚਸਪੀ ਦੇਖੀ ਹੈ, ਅਜਿਹਾ ਅਸੀਂ 2019 ਵਿੱਚ ਪਹਿਲਾਂ ਹੀ ਦੇਖ ਚੁੱਕੇ ਹਾਂ , ਜਦਕਿ ਇੱਕ ਦਰਜਨ ਉਮੀਦਵਾਰਾਂ ਨੇ ਥੇਰੇਸਾ ਮੇ ਨੂੰ ਬਦਲ ਕੇ ਚੋਣ ਲੜਿਆ ਸੀ ਅਤੇ ਬੋਰਿਸ ਜੌਨਸਨ ਚੋਟੀ ਦੇ ਨੇਤਾ ਵਜੋਂ ਉਭਰੇ ਸਨ। ਉਸਨੇ ਅੱਗੇ ਲਿਖਿਆ, “ਕਾਂਗਰਸ ਲਈ ਇਸੇ ਤਰ੍ਹਾਂ ਦੇ ਦ੍ਰਿਸ਼ ਨੂੰ ਦੁਹਰਾਉਣ ਨਾਲ ਪਾਰਟੀ ਵਿੱਚ ਰਾਸ਼ਟਰੀ ਹਿੱਤ ਵਿੱਚ ਵਾਧਾ ਹੋਵੇਗਾ ਅਤੇ ਇੱਕ ਵਾਰ ਫਿਰ ਤੋਂ ਕਾਂਗਰਸ ਪਾਰਟੀ ਵੱਲ ਹੋਰ ਵੋਟਰਾਂ ਨੂੰ ਪ੍ਰੇਰਿਤ ਕਰੇਗਾ।