02/24/2024 7:24 AM

‘ਆਪ’ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ED ਨੇ ਮਾਰਿਆ ਛਾਪਾ

ਨਵੀਂ ਦਿੱਲੀ: ED ਦੀ ਟੀਮ ਸਵੇਰੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਪਹੁੰਚੀ। ਇਹ ਛਾਪੇਮਾਰੀ ਸੰਜੇ ਸਿੰਘ ਦੇ ਦਿੱਲੀ ਸਥਿਤ ਘਰ ‘ਤੇ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤਲਾਸ਼ੀ ਆਬਕਾਰੀ ਨੀਤੀ ਮਾਮਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਸੰਜੇ ਸਿੰਘ ਦਾ ਨਾਂ ਆਬਕਾਰੀ ਨੀਤੀ ਕੇਸ ਦੀ ਚਾਰਜਸ਼ੀਟ ਵਿੱਚ ਵੀ ਹੈ।