ਮੰਦਭਾਗੀ ਖਬਰ : ਆਬੂਧਾਬੀ ‘ਚ ਪੰਜਾਬੀ ਨੌਜਵਾਨ ਦੀ ਮੌ.ਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਕਰਨਦੀਪ

ਵਿਦੇਸ਼ਾਂ ‘ਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਘਟਨਾ ਸਾਹਮਣੇ ਆ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਪਿੰਡ ਸ਼ਾਹਪੁਰ ਜਾਜਨ ਤੋਂ ਸਾਹਮਣੇ ਆਇਆ ਹੈ ਜਿਥੋਂ ਦੇ ਨੌਜਵਾਨ ਦੀ ਆਬੂਧਾਬੀ ਵਿਚ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੀ ਪਛਾਣ ਕਰਨਦੀਪ ਸਿੰਘ ਵਜੋਂ ਹੋਈ ਹੈ। ਉਹ 21 ਸਾਲਾਂ ਦਾ ਸੀ ਤੇ ਉਹ ਪਿੰਡ ਸ਼ਾਹਪੁਰ ਜਾਜਨ ਦਾ ਵਸਨੀਕ ਸੀ। ਖਬਰ ਹੈ ਕਿ ਕਰਨਦੀਪ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ 31 ਅਕਤੂਬਰ 2022 ਨੂੰ ਆਬੂਧਾਬੀ ਦੇ ਸ਼ਹਿਰ ਮੁਸੱਫਾ ਗਿਆ ਸੀ। ਅਜੇ ਕੁਝ ਮਹੀਨੇ ਪਹਿਲਾਂ ਹੀ 31 ਮਈ ਨੂੰ ਉਹ ਘਰ ਛੁੱਟੀ ਕੱਟਣ ਆਇਆ ਸੀ ਤੇ ਇਸ ਤੋਂ ਬਾਅਦ ਮੁੜ ਵਿਦੇਸ਼ ਚਲਾ ਗਿਆ।

ਪਰਿਵਾਰ ਵਾਲਿਆਂ ਦੀ 3 ਅਕਤੂਬਰ ਨੂੰ ਕਰਨਦੀਪ ਨਾਲ ਫੋਨ ‘ਤੇ ਗੱਲਬਾਤ ਹੋਈ ਸੀਤੇ ਉਦੋਂ ਉਹ ਬਿਲਕੁਲ ਠੀਕ-ਠਾਕ ਸੀ ਤੇ ਅੱਜ ਅਚਾਨਕ ਉਸ ਦੇ ਦੋਸਤ ਦਾ ਫੋਨ ਆਇਆ ਕਿ ਕਰਨਦੀਪ ਦੀ ਹਾਰਟ ਅਟੈਕ ਆ ਗਿਆ ਹੈ। ਉਸ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਕਰਨਦੀਪ ਦੀ ਇਸ ਬੇਵਕਤੀ ਮੌਤ ਨਾਲ ਮਾਪਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।

hacklink al hack forum organik hit kayseri escort mariobet girişslot sitelerideneme bonusu veren sitelerSnaptikgrandpashabetescort1xbet girişkingroyalDiyarbakır escortjojobetşansa davetaviator oyunu