‘ਪੰਜਾਬ ਨੂੰ GST ਤਹਿਤ ਬਕਾਇਆ ਮੁਆਵਜ਼ੇ ਵਜੋਂ 3670 ਕਰੋੜ ਰੁਪਏ ਮਿਲੇ’ : ਵਿੱਤ ਮੰਤਰੀ ਚੀਮਾ

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸੂਬੇ ਨੂੰ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਲਈ ਭਾਰਤ ਸਰਕਾਰ ਤੋਂ ਵਸਤੂਆਂ ਅਤੇ ਸੇਵਾਵਾਂ ਟੈਕਸ (GST) ਦੇ ਅਧੀਨ ਬਕਾਇਆ ਮੁਆਵਜ਼ੇ ਵਜੋਂ 3,670.64 ਕਰੋੜ ਰੁਪਏ ਪ੍ਰਾਪਤ ਹੋਏ ਹਨ।

ਜਾਣਕਾਰੀ ਦਿੰਦੇ ਹੋਏ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੀ.ਐਸ.ਟੀ. ਅਧੀਨ ਮੁਆਵਜ਼ੇ ਦੀ ਮਿਆਦ 30 ਜੂਨ, 2022 ਨੂੰ ਖਤਮ ਹੋ ਗਈ ਸੀ, ਹਾਲਾਂਕਿ, ਪੰਜਾਬ ਸਰਕਾਰ ਨੇ ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਰਾਹੀਂ ਭਾਰਤ ਸਰਕਾਰ ਕੋਲ ਬਕਾਇਆ ਜੀਐਸਟੀ ਮੁਆਵਜ਼ੇ ਦਾ ਮੁੱਦਾ ਉਠਾਇਆ ਸੀ । ਉਨ੍ਹਾਂ ਕਿਹਾ ਕਿ ਸੂਬੇ ਦੇ ਲਗਾਤਾਰ ਅਤੇ ਅਣਥੱਕ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਦੇ ਬਕਾਇਆ ਮੁਆਵਜ਼ੇ ਵਜੋਂ ਰਾਜ ਨੂੰ 3,670.64 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਅੱਜ 11 ਅਕਤੂਬਰ, 2023 ਨੂੰ ਮਨਜ਼ੂਰੀ ਦੇ ਹੁਕਮ ਜਾਰੀ ਕੀਤੇ ਗਏ।

ਹਰਪਾਲ ਸਿੰਘ ਚੀਮਾ ਨੇ ਬਕਾਇਆ ਮੁਆਵਜ਼ਾ ਰਾਸ਼ੀ ਜਾਰੀ ਕਰਨ ਲਈ ਕੇਂਦਰੀ ਵਿੱਤ ਮੰਤਰੀ ਦਾ ਧੰਨਵਾਦ ਕਰਨ ਦੇ ਨਾਲ-ਨਾਲ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਦਫਤਰ ਅਤੇ ਪੰਜਾਬ ਦੇ ਪ੍ਰਮੁੱਖ ਮਹਾਂਲੇਖਾਕਾਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਬਕਾਇਆ ਮੁਆਵਜ਼ਾ ਰਾਸ਼ੀ ਨੂੰ ਪ੍ਰਾਪਤ ਕਰਨ ਲਈ ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਦੇ ਫੀਲਡ ਅਤੇ ਮੁੱਖ ਦਫਤਰ ਦੇ ਅਧਿਕਾਰੀਆਂ ਦੇ ਮਿਸਾਲੀ ਕੰਮ ਦੀ ਵੀ ਸ਼ਲਾਘਾ ਕੀਤੀ।

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet girişstarzbetjojobetİzmit escortbahiscom giriş güncelparibahis giriş güncelextrabet giriş güncelpadişahbet güncelpadişahbet girişonwin