05/07/2024 7:38 AM

ਸੀਐਮ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ, ਏਜੰਡਾ ਆਇਆ ਸਾਹਮਣੇ

ਮੁੱਖ ਮੰਤਰੀ ਭਗਵੰਤ ਮਾਨ ਨੇ 20 ਅਕਤੂਬਰ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਤੋਂ ਪਹਿਲਾਂ 14 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਵੇਗੀ। ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਹੈ। ਸੂਤਰਾਂ ਅਨੁਸਾਰ ਵਜ਼ਾਰਤ ਦੀ ਮੀਟਿੰਗ ਵਿੱਚ ਵਿਸ਼ੇਸ਼ ਇਜਲਾਸ ਵਿੱਚ ਚੁੱਕੇ ਜਾਣ ਵਾਲੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।

ਪੰਜਾਬ ਸਰਕਾਰ ਨੇ ਦੋ ਦਿਨਾਂ ਦਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ ਜੋ 20 ਅਕਤੂਬਰ ਤੋਂ 21 ਅਕਤੂਬਰ ਤੱਕ ਹੋਵੇਗਾ। ਪੰਜਾਬ ਸਰਕਾਰ ਦਾ ਹਾਲੇ ਮਾਨਸੂਨ ਸੈਸ਼ਨ ਬਕਾਇਆ ਰਹਿੰਦਾ ਹੈ। ਇਸ ਤੋਂ ਪਹਿਲਾਂ ਜੂਨ ਮਹੀਨੇ ਸਰਕਾਰ ਨੇ ਵਿਸ਼ੇਸ਼ ਇਜਲਾਸ ਸੱਦਿਆ ਸੀ। 19 ਅਤੇ 20 ਜੂਨ ਨੂੰ ਪੰਜਾਬ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਦੇ ਵਿੱਚ ਸੋਧ ਕਰਕੇ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਇਆ ਅਤੇ ਹਲਾਂਕਿ ਰਾਜਪਾਲ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਬਿੱਲ ਨੂੰ ਹਾਲੇ ਤੱਕ ਮਨਜ਼ੂਰੀ ਨਹੀਂ ਦਿੱਤੀ ਹੈ।

ਇਸ ਤੋਂ ਇਲਾਵਾ ਕੱਲ ਵਾਲੀ ਮੀਟਿੰਗ ਵਿੱਚ ਪੰਜਾਬ ਸਰਕਾਰ SYL ਮੁੱਦੇ ‘ਤੇ ਵੀ ਚਰਚਾ ਕਰੇਗੀ। ਕਿਉਂਕਿ ਦੋ ਰੋਜ਼ਾ ਵਿਧਾਨ ਸਭਾ ਸੈਸ਼ਨ ਅਤੇ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ‘ਤੇ ਵਿਸ਼ੇਸ਼ ਚਰਚਾ ਹੋਣੀ ਹੈ। ਇਸ ਲਈ ਸਰਕਾਰ  ਪਹਿਲਾਂ ਹੀ ਮੀਟਿੰਗ ਵਿੱਚ ਰਣਨੀਤੀ ਬਣਾਏਗੀ। ਕਿ ਵਿਰੋਧੀਆਂ ਦੇ ਇਤਰਾਜ਼ ਨੂੰ ਕਿਵੇਂ ਦੂਰ ਕਰਨਾ ਜਾਂ ਇਹਨਾਂ ਦੇ ਸਵਾਲਾ ਦਾ ਜਵਾਬ ਕਿਵੇਂ ਦੇਣਾ ਹੈ।

ਇਸ ਦੌਰਾਨ ਪੰਜਾਬ ਸਰਕਾਰ ਨੇ 1 ਨਵੰਬਰ ਨੂੰ ਪੰਜਾਬ ਦਿਵਸ ਮੌਕੇ ਪਾਰਟੀ ਅਤੇ ਵਿਰੋਧੀ ਧਿਰ ਦਰਮਿਆਨ ਪ੍ਰਸਤਾਵਿਤ ਬਹਿਸ ਲਈ ਸਥਾਨ ਨਿਸ਼ਚਿਤ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਨੁਸਾਰ ਇਹ ਬਹਿਸ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਹੋਵੇਗੀ।