ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼ ਇਕਦਮ ਬਦਲ ਗਿਆ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਇਹ ਸਿਲਸਲਾ ਅਗਲੇ ਦਿਨੀਂ ਵੀ ਜਾਰੀ ਰਹਿਣ ਵਾਲਾ ਹੈ। ਇਸ ਨਾਲ ਠੰਡ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦੇ ਹੋਏ ਕਿਹਾ ਹੈ ਕਿ ਉੱਤਰ-ਪੱਛਮੀ ਭਾਰਤ ਦੇ ਕਈ ਰਾਜਾਂ ਵਿੱਚ 16-17 ਅਕਤੂਬਰ ਤੱਕ ਮੀਂਹ ਪੈ ਸਕਦਾ ਹੈ।
ਪੰਜਾਬ ਵਿੱਚ ਮੌਸਮ ਵਿਭਾਗ ਨੇ ਸੋਮਵਾਰ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਆਉਣ ਵਾਲੇ 72 ਘੰਟਿਆਂ ‘ਚ ਵੱਖ-ਵੱਖ ਜ਼ਿਲ੍ਹਿਆਂ ‘ਚ ਮੀਂਹ ਜਾਰੀ ਰਹੇਗੀ। ਇਨ੍ਹਾਂ ਹੀ ਨਹੀਂ ਕਈ ਸੂਬਿਆਂ ਵਿੱਚ ਗੜੇਮਾਰੀ ਵੀ ਦਰਜ ਕੀਤੀ ਗਈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੀਤੀ ਰਾਤ ਪਏ ਮੀਂਹ ਕਾਰਨ ਔਸਤ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਦੱਖਣ ਭਾਰਤ ਦੇ ਕੇਰਲ ਅਤੇ ਤਾਮਿਲਨਾਡੂ ਵਿੱਚ ਦੋ ਦਿਨ ਹੋਰ ਭਾਰੀ ਬਾਰਿਸ਼ ਜਾਰੀ ਰਹੇਗੀ। ਦੱਖਣੀ ਅੰਦਰੂਨੀ ਕਰਨਾਟਕ ਵਿੱਚ ਅੱਜ ਭਾਰੀ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਅੰਡੇਮਾਨ ਅਤੇ ਨਿਕੋਬਾਰ ‘ਚ 19 ਅਕਤੂਬਰ ਦੇ ਵਿਚਕਾਰ ਕੁਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਅਤੇ ਭਾਰੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕੇਰਲ ਵਿੱਚ ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਕਿਉਂਕਿ ਸੂਬੇ ਦੇ ਦੱਖਣੀ ਜ਼ਿਲ੍ਹੇ ਸਮੇਤ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ।