05/03/2024 8:37 AM

ਸੀਐਮ ਭਗਵੰਤ ਮਾਨ ਨੂੰ ਵਧਾਈਆਂ ਦੇਣ ਵਾਲਿਆਂ ਦੀ ਲੱਗੀ ਲਾਈਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਅੱਜ ਸੀਐਮ ਮਾਨ ਨੂੰ ਪੂਰੇ ਦੇਸ਼ ਵਿੱਚੋਂ ਵਧਾਈਆਂ ਦੇਣ ਦਾ ਦੌਰ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਹੋਣ ਜਾਂ ਫਿਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਸਾਰਿਆਂ ਨੇ ਸੀਐਮ ਭਗਵੰਤ ਮਾਨ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਸੀਐਮ ਭਗਵੰਤ ਮਾਨ ਨੂੰ ਦਿੱਤੀ ਗਈ ਵਧਾਈ 

ਅਰਵਿੰਦ ਕੇਜਰੀਵਾਲ ਨੇ ਦਿੱਤੀ ਵਧਾਈ 

ਤਮਿਲ ਨਾਡੂ ਦੇ ਮੁੱਖ ਮੰਤਰੀ ਐੱਮ ਕੇ ਸਟਾਲੀਨ ਨੇ ਵੀ ਦਿੱਤੀ ਵਧਾਈ 

ਕੈਬਨਿਟ ਮੰਤਰੀ ਅਨਮੋਲ ਗਗਨਮਾਨ ਨੇ ਲਿਖਿਆ  – ਪੰਜਾਬੀਆਂ ਦੇ ਹਰਮਨ ਪਿਆਰੇ ਮੁੱਖ ਮੰਤਰੀ @BhagwantMann  ਜੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਵਾਹਿਗੁਰੂ ਸਦਾ ਤੰਦਰੁਸਤ ਤੇ ਖੁਸ਼ ਰੱਖਣ।


ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲਿਖਿਆ  – ਸਾਡੇ ਸਾਰਿਆਂ ਦੇ ਸਤਿਕਾਰਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਸਾਨੂੰ ਇਸ ਗੱਲ ਦੀ ਖੁਸ਼ੀ ਤੇ ਮਾਣ ਹੈ ਕਿ ਸੂਬੇ ਵਿੱਚ ਬਦਲਵੀਂ ਰਾਜਨੀਤੀ ਦੇ ਮੋਢੀ ਮਾਨ ਸਾਹਿਬ ਦੀ ਟੀਮ ਦਾ ਅਸੀਂ ਹਿੱਸਾ ਹਾਂ ਜੋ ਸੂਬੇ ਨੂੰ ਮੁੜ ਰੰਗਲਾ, ਹੱਸਦਾ ਤੇ ਖੇਡਦਾ ਪੰਜਾਬ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਵਾਹਿਗੁਰੂ ਉਨ੍ਹਾਂ ਨੂੰ ਤੰਦਰੁਸਤੀ ਬਖਸ਼ੇ ਅਤੇ ਮਾਨ ਸਾਹਿਬ ਇਸੇ ਤਰ੍ਹਾਂ ਸਾਡੀ ਅਗਵਾਈ ਕਰਦੇ ਰਹਿਣ ਅਤੇ ਤਿੰਨ ਕਰੋੜ ਪੰਜਾਬੀਆਂ ਦੇ ਚਿਹਰਿਆਂ ਉੱਤੇ ਮੁਸਕਰਾਹਟਾਂ ਬਿਖਰਨ। 


 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਿਖਿਆ – ਸਾਡੇ ਸਭ ਦੇ ਹਰਮਨ ਪਿਆਰੇ CM ਸਾਹਿਬ ਭਗਵੰਤ ਮਾਨ ਜੀ ਨੂੰ ਜਨਮ ਦਿਨ ਦੀਆਂ ਢੇਰ ਸਾਰੀਆਂ ਮੁਬਾਰਕਾਂ, ਪਰਮਾਤਮਾ ਹਮੇਸ਼ਾ  ਤੰਦਰੁਸਤੀ ਅਤੇ ਚੜ੍ਹਦੀਕਲਾ ਦੀ ਦਾਤ ਬਖਸ਼ਣ । Happy Birthday Mann Saab 


ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਪੰਜਾਬ ਭਰ ਵਿੱਚ ਹਰ ਜ਼ਿਲ੍ਹੇ ਵਿੱਚ ਖੂਨਦਾਨ ਕੈਂਪ ਲਾਏ ਜਾਣਗੇ।  ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ‘ਆਪ’ ਪੰਜਾਬ ਇਕਾਈ ਨੇ 17 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਦਾ ਜਨਮ ਦਿਨ ਮਨਾਉਣ ਲਈ ਖੂਨਦਾਨ ਕੈਂਪ ਲਾਉਣ ਦਾ ਫੈਸਲਾ ਕੀਤਾ ਹੈ।  ਉਨ੍ਹਾਂ ‘ਆਪ’ ਵਲੰਟੀਅਰਾਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਮਹਾਨ ਸੇਵਾ ਹੈ ਅਤੇ ਸਾਰੇ ਤੰਦਰੁਸਤ ਲੋਕਾਂ ਨੂੰ ਸਮੇਂ-ਸਮੇਂ ‘ਤੇ ਖੂਨਦਾਨ ਕਰਨਾ ਚਾਹੀਦਾ ਹੈ।

ਆਪ ਆਗੂ ਨੇ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖੂਨਦਾਨ ਕੈਂਪ ਲਗਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਦੇ ਸਾਰੇ ਵਰਕਰਾਂ ਨੂੰ ਮੰਗਵਾਰ ਨੂੰ (17 ਅਕਤੂਬਰ) ਖੂਨਦਾਨ ਕਰਨਾ ਚਾਹੀਦਾ ਹੈ, ਇਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦਾ ਤੋਹਫਾ ਹੋਵੇਗਾ।