05/03/2024 11:40 AM

ਭਾਰਤ ਦੇ ਫੈਸਲੇ ਅੱਗੇ ਝੁੱਕੀ ਕੈਨੇਡਾ ਸਰਕਾਰ

ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਵਿਗੜੇ ਸਬੰਧਾਂ ਵਿਚਾਲੇ ਦੋ ਵੱਡੀਆਂ ਖ਼ਬਰਾਂ ਆ ਰਹੀਆਂ ਹਨ। ਪਹਿਲੀ ਖ਼ਬਰਾ ਹੈ ਕਿ ਕੈਨੇਡਾ ਨੇ ਭਾਰਤ ਵਿੱਚ ਆਪਣੇ ਨਾਗਰੀਕਾ ਲਈ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ ਅਤੇ ਦੂਜੀ ਖ਼ਬਰ ਹੈ ਕਿ ਕੈਨੇਡਾ ਨੇ ਭਾਰਤ ‘ਚੋਂ ਆਪਣੇ ਰਾਜਦੂਤ ਵਾਪਸ ਬੁਲਾ ਲਏ ਹਨ।

ਕੈਨੇਡਾ ਦਾ ਫੈਸਲਾ

ਕੈਨੇਡੀਅਨ ਸਰਕਾਰ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਭਾਰਤ ਵਿੱਚ ਤਾਇਨਾਤ ਉਹਨਾਂ ਦੇ 41 ਡਿਪਲੋਮੈਟ ਵਾਪਸ ਕੈਨੇਡਾ ਆ ਗਏ ਹਨ। ਹਾਲਾਂਕਿ, 21 ਰਾਜਦੂਤ ਅਜੇ ਵੀ ਨਵੀਂ ਦਿੱਲੀ ਵਿੱਚ ਰਹਿਣਗੇ।  ਭਾਰਤ ਨੇ ਕੈਨੇਡੀਅਨ ਸਰਕਾਰ ਨੂੰ ਆਪਣੇ ਦੂਤਾਵਾਸਾਂ ਵਿੱਚ ਅਧਿਕਾਰੀਆਂ ਦੀ ਗਿਣਤੀ ਘਟਾਉਣ ਲਈ ਕਿਹਾ ਸੀ। ਹਲਾਂਕਿ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਵੀ ਕਿਹਾ ਕਿ ਉਹ ਭਾਰਤ ਨੂੰ ਆਪਣੀ ਗਿਣਤੀ ਘਟਾਉਣ ਲਈ ਨਹੀਂ ਕਹੇਗੀ।

ਜੋਲੀ ਨੇ ਕਿਹਾ, “ਭਾਰਤ ਨੇ 20 ਅਕਤੂਬਰ ਤੱਕ ਦਿੱਲੀ ਵਿੱਚ 21 ਕੈਨੇਡੀਅਨ ਡਿਪਲੋਮੈਟਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਛੱਡ ਕੇ ਸਾਰਿਆਂ ਦੀ ਡਿਪਲੋਮੈਟਿਕ ਛੋਟ ਨੂੰ ਖ਼ਤਮ ਕਰਨ ਦਾ ਰਸਮੀ ਤੌਰ ‘ਤੇ ਐਲਾਨ ਕੀਤਾ ਹੈ। ਸਾਡੇ ਡਿਪਲੋਮੈਟਾਂ ਦੀ ਸੁਰੱਖਿਆ ਦੇ ਮੱਦੇਨਜ਼ਰ, ਅਸੀਂ ਭਾਰਤ ਤੋਂ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਇਆ ਹੈ। ਸਾਡੇ ਡਿਪਲੋਮੈਟ ਅਤੇ ਉਨ੍ਹਾਂ ਦੇ ਪਰਿਵਾਰ ਹੁਣ ਵਾਪਸ ਆ ਗਏ ਹਨ ਅਤੇ ਆਪਣੇ-ਆਪਣੇ ਘਰਾਂ ਨੂੰ ਜਾ ਰਹੇ ਹਨ।”

ਕੈਨੇਡਾ ਦੀ ਨਵੀਂ ਐਡਵਾਈਜ਼ਰੀ

ਕੈਨੇਡਾ ਵੱਲੋਂ ਜਾਰੀ ਆਪਣੀ ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਜਿਹੜੇ ਕੈਨੇਡੀਅਨ ਭਾਰਤ ਵਿੱਚ ਹਨ ਉਹਨ ਕੈਨੇਡਾ ਵਿਰੋਧੀ ਪ੍ਰਦਰਸ਼ਨਾਂ ਤੋਂ ਦੂਰੀ ਬਣਾ ਕੇ ਰੱਖਣ ਲਈ ਕਿਹਾ ਗਿਆ ਹੈ ਅਤੇ ਨਾਲ ਹੀ ਕਿਹਾ ਹੈ ਕਿ ਕੈਨੇਡੀਅਨ ਨਾਗਰਿਕਾਂ ਨੂੰ ਧਮਕਾਉਣ ਜਾਂ ਪ੍ਰੇਸ਼ਾਨ ਕਰਨ ਦੀ ਵੀ ਸੰਭਾਵਨਾ ਹੋ ਸਕਦੀ ਹੈ। ਇਸ ਲਈ ਸਾਡੇ ਨਾਗਰਿਕ ਇਸ ਤੋਂ ਬੱਚ ਕੇ ਰਹਿਣ।

ਇਸ ਤੋਂ ਬਾਅਦ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਬੈਂਗਲੁਰੂ, ਚੰਡੀਗੜ੍ਹ ਅਤੇ ਮੁੰਬਈ ਵਿੱਚ ਕੈਨੇਡਾ ਦੇ ਕੌਂਸਲੇਟ ਜਨਰਲ ਵਿਅਕਤੀਗਤ ਤੌਰ ‘ਤੇ ਕੰਮਕਾਜ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤੇ ਗਏ ਹਨ।  ਨਾਗਰਿਕ ਨਵੀਂ ਦਿੱਲੀ ਵਿੱਚ ਕੈਨੇਡਾ ਦੇ ਹਾਈ ਕਮਿਸ਼ਨ ਤੋਂ ਕੌਂਸਲਰ ਸਹਾਇਤਾ ਅਤੇ ਹੋਰ ਕੌਂਸਲਰ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ 18 ਸਤੰਬਰ ਨੂੰ ਹਾਊਸ ਆਫ ਕਾਮਨਜ਼ ‘ਚ ਦਿੱਤੇ ਗਏ ਬਿਆਨ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਵਿਗੜ ਗਏ ਹਨ। ਭਾਰਤੀ ਏਜੰਟ ਅਤੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ
ਨਿੱਝਰ ਦੇ ਕਤਲ ਨਾਲ ਸੰਭਾਵਿਤ ਸਬੰਧ ਹੋਣ ਦੇ ਦੋਸ਼ ਲਾਏ ਗਏ ਸਨ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਸੀ।