ਮੋਗਾ ਦੇ ਪਿੰਡ ਖੋਸਾ ਕੋਟਲਾ ‘ਤੋਂ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਪਿੰਡ ਵਿੱਚ ਸ਼ੁੱਕਰਵਾਰ ਸਵੇਰੇ ਆਪਸੀ ਰੰਜਿਸ਼ ਕਾਰਨ ਦੋ ਧਿਰਾਂ ਵਿੱਚ ਗੋਲੀਬਾਰੀ ਹੋਈ। ਇਸ ਵਿੱਚ ਪਿੰਡ ਦੇ ਸਰਪੰਚ ਤੇ ਉਸ ਦੇ ਸਾਥੀ ਦੀ ਗੋਲੀ ਲੱਗਣ ਮੌਤ ਹੋ ਗਈ। ਦੋਹਰੇ ਕਤਲ ਕਾਰਨ ਪਿੰਡ ‘ਚ ਸਨਸਨੀ ਫੈਲ ਗਈ ਹੈ। ਦੂਜੇ ਪਾਸੇ ਦੇ ਦੋ ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਘਟਨਾ ਸਵੇਰੇ 6 ਵਜੇ ਦੀ ਹੈ। ਸਰਪੰਚ ਦੋਸਤਾਂ ਨਾਲ ਸਵੇਰ ਦੀ ਸੈਰ ‘ਤੇ ਨਿਕਲਿਆ ਸੀ। ਇਸ ਦੌਰਾਨ 15 ਦੇ ਕਰੀਬ ਬਦਮਾਸ਼ਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਮ੍ਰਿਤਕ ਬੀਰ ਸਿੰਘ ਕਾਂਗਰਸ ਪਾਰਟੀ ਦਾ ਮੌਜੂਦਾ ਸਰਪੰਚ ਸੀ। ਗੋਲੀ ਚਲਾਉਣ ਵਾਲੇ ਇੱਕੋ ਪਿੰਡ ਦੇ ਹਨ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।