05/03/2024 7:03 AM

ਮੰਤਰੀ ਹਰਜੋਤ ਬੈਂਸ ਖਿਲਾਫ਼ FIR ਨਾ ਕੀਤੇ ਜਾਣ ‘ਤੇ ਸੀਐਮ ਭਗਵੰਤ ਮਾਨ ਨੂੰ ਸਵਾਲਾਂ ਦੀ ਲੱਗੀ ਝੜੀ

ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਮਮਾਲੇ ਵਿੱਚ ਪੰਜਾਬ ਪੁਲਿਸ ਵੱਲੋਂ ਹਾਲੇ ਤੱਕ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਪੁਲਿਸ ਦੀ ਢਿੱਲੀ ਕਾਰਗਜ਼ਾਰੀ ਖਿਲਾਫ਼ ਪੰਜਾਬ ਕਾਂਗਰਸ ਨੇ ਸਵਾਲ ਖੜ੍ਹੇ ਕੀਤੇ ਹਨ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਮਾਨ ਸਰਕਾਰ ਨੂੰ ਘੇਰਿਆ ਹੈ।

ਟਵੀਟ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਰੋਸਾ ਦਿੱਤਾ ਜਾਣ ਤੋਂ ਬਾਅਦ ਵੀ ਪੁਲਿਸ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਖਿਲਾਫ਼ FIR ਦਰਜ ਨਹੀਂ ਕੀਤੀ। ਖੁਦਕੁਸ਼ੀ ਕਰਨ ਵਾਲੀ  ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੇ ਪਰਿਵਾਰ ਨੇ ਕਿਹਾ ਹੈ ਕਿ ਜਦੋਂ ਤੱਕ ਮੰਤਰੀ ਖਿਲਾਫ ਕਾਨੂੰਨੀ ਕਾਰਵਾਈ ਯਕੀਨੀ ਨਹੀਂ ਬਣਾਈ ਜਾਂਦੀ ਉਦੋਂ ਤੱਕ ਲਾਸ਼ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਜਿਸ ਕੋਲ ਗ੍ਰਹਿ ਵਿਭਾਗ ਵੀ ਹੈ, ਉਹ ਪੰਜਾਬ ਦੇ ਲੋਕਾਂ ਨੂੰ ਜਵਾਬਦੇਹ ਹੈ ਕਿ ਉਹ ਆਪਣੇ ਹੀ ਮੰਤਰੀ ਨੂੰ FIR ਵਿੱਚ ਸ਼ਾਮਲ ਕਰਨ ਵਿੱਚ ਕਿਉਂ ਨਾਕਾਮ ਰਿਹਾ।

ਇਸ ਤੋਂ ਪਹਿਲਾਂ ਕਾਂਗਰਸ ਦੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਵੀ ਸਵਾਲ ਖੜ੍ਹੇ ਕੀਤੇ ਸਨ। ਪਰਗਟ ਸਿੰਘ ਨੇ ਅਵੀਟ ਕਰਦੇ ਹੋਏ ਲਿਖਿਆ ਹੈ ਕਿ – ਸਿੱਖਿਆ ਮੰਤਰੀ @harjotbains ਨੂੰ ਕੀਤੇ ਵਾਅਦਿਆਂ ਦੀ ਪੂਰਤੀ ਬਾਰੇ ਪੁੱਛਣ ਤੇ ਅਧਿਆਪਕ ਜੱਥੇਬੰਦੀਆਂ ਨੂੰ ਕੋਰਟ ਕੇਸ ਕਰਨ ਤੱਕ ਦੀ ਧਮਕੀ ਦਿੱਤੀ ਜਾਂਦੀ ਰਹੀ ਹੈ। ਮੁੱਖ ਮੰਤਰੀ @BhagwantMann ਇਸ ਗੱਲ ਤੋਂ ਅੰਦਾਜ਼ਾ ਲਗਾਓ, ਇੱਕ ਮੰਤਰੀ ਕਿਸ ਤਰ੍ਹਾਂ ਪ੍ਰੋਫ਼ੈਸਰਾਂ ਅਤੇ ਅਧਿਆਪਕਾਂ ਦੀ ਗੱਲ ਸੁਣਦਾ ਹੋਵੇਗਾ, ਕਿਸ ਤਰ੍ਹਾਂ ਮਸਲੇ ਹੱਲ ਕਰਦਾ ਹੋਵੇਗਾ?  ਚੁਣੇ ਨੁਮਾਇੰਦਿਆਂ ਨੂੰ ਸਵਾਲ ਕਰਨ ਦੀ ਗੱਲ ਕਰਨ ਵਾਲੀ @AamAadmiParty ਦੇ ਖੁਦ ਦੇ ਮੰਤਰੀ ਲੋਕਾਂ ਨੂੰ ਧਮਕਾ ਰਹੇ ਹਨ! ਸਪੀਕਰ @Sandhwan ਜੀ, ਗ਼ੌਰ ਕਰੋ। ਕੀ ਮੰਤਰੀ ਜਾਂ ਸਰਕਾਰ ਨੂੰ ਸਵਾਲ ਕਰਨਾ ਕਾਨੂੰਨੀ ਜ਼ੁਰਮ ਹੈ?