ਜਲੰਧਰ ਦੀਆਂ ਦੋ ਕੁੜੀਆਂ ਨੇ ਆਪਸ ‘ਚ ਕਰਵਾਇਆ ਵਿਆਹ, ਸੁਰੱਖਿਆ ਲਈ ਪਹੁੰਚੀਆਂ ਹਾਈਕੋਰਟ

ਜਲੰਧਰ ਦੀਆਂ ਦੋ ਕੁੜੀਆਂ ਨੇ ਖਰੜ ਦੇ ਗੁਰਦੁਆਰਾ ਸਾਹਿਬ ਵਿੱਚ ਵਿਆਹ ਕਰਵਾ ਲਿਆ ਹੈ। ਵਿਆਹ ਮਗਰੋਂ ਦੋਵਾਂ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਐਸਐਸਪੀ ਜਲੰਧਰ ਮੁਖਵਿੰਦਰ ਸਿੰਘ ਭੁੱਲਰ ਨੂੰ ਦੋਵਾਂ ਕੁੜੀਆਂ ਨੂੰ ਸੁਰੱਖਿਆ ਦੇਣ ਦਾ ਆਦੇਸ਼ ਦਿੱਤਾ ਹੈ।

ਪਟੀਸ਼ਨ ਦਾਇਰ ਕਰਦੇ ਹੋਏ ਦੋਹਾਂ ਕੁੜੀਆਂ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਹ ਇਕ-ਦੂਜੇ ਨੂੰ ਪਸੰਦ ਕਰਦੀਆਂ ਹਨ ਅਤੇ 18 ਅਕਤੂਬਰ ਨੂੰ ਉਨ੍ਹਾਂ ਨੇ ਖਰੜ ਦੇ ਗੁਰਦੁਆਰਾ ਸਾਹਿਬ ਵਿਖੇ ਵਿਆਹ ਕਰਵਾਇਆ ਹੈ । ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਵਿਆਹ ਤੋਂ ਖੁਸ਼ ਨਹੀਂ ਹਨ । ਜਿਸ ਕਾਰਨ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਖ਼ਤਰੇ ਤੋਂ ਡਰਦਿਆਂ ਉਨ੍ਹਾਂ ਨੇ ਜਲੰਧਰ ਦੇ ਐਸਐਸਪੀ ਨੂੰ ਮੰਗ ਪੱਤਰ ਵੀ ਦਿੱਤਾ ਸੀ , ਪਰ ਕੋਈ ਫਾਇਦਾ ਨਹੀਂ ਹੋਇਆ। ਅਜਿਹੇ ਵਿੱਚ ਉਨ੍ਹਾਂ ਨੂੰ ਹਾਈ ਕੋਰਟ ਦੀ ਸ਼ਰਨ ਲੈਣੀ ਪਈ ।

ਦੱਸ ਦੇਈਏ ਕਿ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਜਲੰਧਰ ਦੇ ਐੱਸਐੱਸਪੀ ਨੂੰ ਇਸ ਮਾਮਲੇ ਵਿੱਚ ਮੰਗ ਪੱਤਰ ‘ਤੇ ਵਿਚਾਰ ਕਰ ਫੈਸਲਾ ਲੈਣ ਦਾ ਆਦੇਸ਼ ਦਿੱਤਾ ਹੈ। ਨਾਲ ਹੀ ਜੋੜੇ ਨੂੰ ਜਿੰਦਗੀ ਤੇ ਆਜ਼ਾਦੀ ਦੀ ਰਾਖੀ ਯਕੀਨੀ ਬਣਾਉਣ ਦਾ ਆਦੇਸ਼ ਦਿੱਤਾ ਹੈ। ਹਾਈ ਕੋਰਟ ਨੇ ਆਪਣੇ ਹੁਕਮਾਂ ਵਿੱਚ ਇਹ ਸਪਸ਼ਟ ਕੀਤਾ ਕਿ ਜੇਕਰ ਪਟੀਸ਼ਨ ਦਾਇਰ ਕਰਨ ਵਾਲੀਆਂ ਕੁੜੀਆਂ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਹੁੰਦੀ ਹੈ ਤਾਂ ਇਹ ਹੁਕਮ ਉਸ ਦੇ ਰਸਤੇ ਵਿੱਚ ਰੁਕਾਵਟ ਨਹੀਂ ਹੋਣਗੇ।

hacklink al hack forum organik hit kayseri escort Mostbetdeneme bonusu veren sitelertiktok downloadergrandpashabetgrandpashabetParibahisbahsegel yeni girişgrandpashabetSex Hikeyelericasibom 858 com girisbahiscasinosahabetgamdom girişmarsbahis girişizmir escortbetzulajojobet girişcasibomgrandpashabetpadişahbetjojobet