02/24/2024 8:42 AM

ਬਿਧੀਪੁਰ ਫਾਟਕ ਨੇੜੇ ਨੈਸ਼ਨਲ ਹਾਈਵੇ ‘ਤੇ ਭਿਆਨਕ ਸੜਕ ਹਾਦਸਾ

ਬਿਧੀਪੁਰ ਫਾਟਕ ਨੇੜੇ ਨੈਸ਼ਨਲ ਹਾਈਵੇ ‘ਤੇ ਖੜ੍ਹੇ ਤੇਲ ਟੈਂਕਰ ਨਾਲ ਅੰਮ੍ਰਿਤਸਰ ਤੋਂ ਆ ਰਹੇ ਇਕ ਵਾਹਨ ਦੀ ਟੱਕਰ ਹੋ ਗਈ। ਅੰਮ੍ਰਿਤਸਰ ਤੋਂ ਆ ਰਹੇ ਵਾਹਨ ਦੀ ਰਫ਼ਤਾਰ ਇੰਨੀ ਜ਼ਿਆਦਾ ਤੇਜ਼ ਸੀ ਕਿ ਹਾਦਸੇ ਤੋਂ ਬਾਅਦ ਗੱਡੀ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ‘ਚ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖ਼ਮੀ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਮ੍ਰਿਤਕ ਦੀ ਪਛਾਣ ਸੱਤਿਆਪਾਲ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।

ਮੌਕੇ ‘ਤੇ ਪਹੁੰਚੇ ਥਾਣਾ ਮਕਸੂਦਾਂ ਦੇ ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਤੇ ਮ੍ਰਿਤਕ ਨੂੰ ਗੱਡੀ ‘ਚੋਂ ਬਾਹਰ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਸਥਿਤੀ ਨੂੰ ਦੇਖਦਿਆਂ ਜਾਪਦਾ ਹੈ ਕਿ ਤੇਲ ਟੈਂਕਰ ਪਹਿਲਾਂ ਹੀ ਕਿਸੇ ਖਰਾਬੀ ਕਾਰਨ ਖੜ੍ਹਾ ਸੀ ਤੇ ਅੰਮ੍ਰਿਤਸਰ ਤੋਂ ਆ ਰਹੀ ਕਾਰ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਡਰਾਈਵਰ ਤੋਂ ਕੰਟਰੋਲ ਨਹੀਂ ਹੋ ਪਾਈ।