ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ‘ਤੇ ਰਿਲੀਜ਼ ਹੋਵੇਗਾ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਹੈ। ਦੀਵਾਲੀ ‘ਤੇ ਪ੍ਰਸ਼ੰਸਕਾਂ ਨੂੰ ਸਿੱਧੂ ਦੇ ਪਰਿਵਾਰ ਦਾ ਇਹ ਖ਼ਾਸ ਤਾਹੁਫ਼ ਹੋਣ ਵਾਲਾ ਹੈ।ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਦੀਵਾਲੀ ਮੌਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਜਾਵੇਗਾ।ਪੋਸਟਰ ਜਾਰੀ ਕਰਨ ਦੇ ਨਾਲ ਹੀ ਮਾਂ ਚਰਨ ਕੌਰ ਨੇ ਇੱਕ ਸੁਨੇਹਾ ਵੀ ਲਿਖਿਆ, “ਆ ਗਿਆ ਮੇਰਾ ਬੱਬਰ ਸ਼ੇਰ ਤੇ ਸੋਡਾ ਭਰਾ ਧੱਕ ਪਾਉਣ ਸੌਖਾ ਨੀ ਰਾਹ ਖਾਲੀ ਕਰਦੇ“ ਗਾਣੇ ਦਾ ਪੋਸਟਰ ਰਿਲੀਜ਼ ਹੋਣ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਸਿੱਧੂ ਮੂਸੇਵਾਲਾ ਨੂੰ ਸਰਚ ਕੀਤਾ ਜਾ ਰਿਹਾ ਹੈ।